Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ. ਰਾਜੇਸ਼ ਕੁਮਾਰ ਨੇ KMS ਕਾਲਜ ਦੇ ਡੀਨ ਅਕੈਡਮਿਕਸ ਦਾ ਚਾਰਜ ਸੰਭਾਲਿਆ – ਪ੍ਰਿੰਸੀਪਲ ਡਾ.ਮਾਨਵ ਸੈਣੀ

ਡਾ. ਰਾਜੇਸ਼ ਕੁਮਾਰ ਨੇ KMS ਕਾਲਜ ਦੇ ਡੀਨ ਅਕੈਡਮਿਕਸ ਦਾ ਚਾਰਜ ਸੰਭਾਲਿਆ – ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 8 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਹੈਡ ਆਫ ਡਿਪਾਰਟਮੈਂਟ ਡਾ. ਰਾਜੇਸ਼ ਕੁਮਾਰ ਦੀਆਂ ਉੱਤਮ ਸੇਵਾਵਾਂ, ਮਿਹਨਤ ਅਤੇ ਨਿਸ਼ਠਾ ਨੂੰ ਮੱਦੇਨਜ਼ਰ ਰੱਖਦਿਆਂ ਸੁਸਾਇਟੀ ਦੀ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਹੈਡ ਆਫ ਡਿਪਾਰਟਮੈਂਟ ਤੋਂ ਤਰੱਕੀ ਦੇ ਕੇ ਡੀਨ ਅਕੈਡਮਿਕਸ ਨਿਯੁਕਤ ਕਰਨ ਦਾ ਫੈਸਲਾ ਲਿਆ ਗਿਆ ਅਤੇ ਡਾ. ਰਾਜੇਸ਼ ਕੁਮਾਰ ਨੇ ਨਵੇਂ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾ. ਰਾਜੇਸ਼ ਕੁਮਾਰ ਨੇ ਪਹਿਲਾਂ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ ਅਤੇ ਉਮੀਦ ਹੈ ਕਿ ਉਹ ਡੀਨ ਅਕੈਡਮਿਕਸ ਦੇ ਰੂਪ ਵਿੱਚ ਵੀ ਕਾਲਜ ਦੀ ਅਕੈਡਮਿਕ ਉੱਨਤੀ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ। ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਸਮੂਹ ਸਟਾਫ ਮੈਂਬਰਾਂ ਨੇ ਵੀ ਡਾ. ਰਾਜੇਸ਼ ਕੁਮਾਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਠਾਕੁਰ ਬਲਦੇਵ ਸਿੰਘ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮਨਪ੍ਰੀਤ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਪ੍ਰੀਤੀ, ਨਵਨੀਤ ਕੌਰ, ਕਾਜਲ, ਡਾ. ਵੀਨਸ, ਰਜਨੀ ਬਾਲਾ, ਮੁਸਕਾਨ, ਸੰਦੀਪ ਕੌਰ, ਚੰਚਲ, ਗੁਰਵੀਰ ਕੌਰ, ਗੁਰਪ੍ਰੀਤ ਸਿੰਘ, ਪਰਦੀਪ ਕੁਮਾਰ, ਨਵਿੰਦਰ ਸਿੰਘ, ਧੰਨਵੀਰ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਡਾ. ਰਾਜੇਸ਼ ਕੁਮਾਰ ਨੂੰ ਡੀਨ ਅਕੈਡਮਿਕਸ ਦਾ ਚਾਰਜ ਸੌਂਪਦੇ ਹੋਏ ਚੌਧਰੀ ਕੁਮਾਰ ਸੈਣੀ, ਸਤੀਸ਼ ਕਾਲੀਆ, ਠਾਕੁਰ ਬਲਦੇਵ ਸਿੰਘ ਅਤੇ ਡਾ. ਮਾਨਵ ਸੈਣੀ।