Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ)

: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਰਣਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਸਾਰੇ ਪ੍ਰੋਗਰਾਮ ਅਫ਼ਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਰਣਜੀਤ ਸਿੰਘ ਨੇ 1991 ਵਿੱਚ ਫਰੀਦਕੋਟ ਜ਼ਿਲ੍ਹੇ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। 2007 ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਜਨਰਲ ਸਰਜਰੀ ਵਿੱਚ ਐਮਐਸ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਪਹਿਲਾਂ, ਉਹ ਸੀਐਚਸੀ ਭੂੰਗਾ ਵਿੱਚ ਇੱਕ ਸਰਜਨ ਵਜੋਂ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਉਹ ਸਰਕਾਰ ਵੱਲੋਂ ਪਰਿਵਾਰ ਭਲਾਈ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ, ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗੁਣਵੱਤਾ ਵਾਲੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਸਾਰਿਆਂ ਤੱਕ ਪਹੁੰਚਾਈਆਂ ਜਾ ਸਕਣ। ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ਿਨਹਮਾਰ, ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਿਤਾ ਰਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਆਸਿਫ਼ ਮੁਹੰਮਦ, ਸੀਨੀਅਰ ਸਹਾਇਕ ਸਤਪਾਲ ਅਤੇ ਸਟੈਨੋ ਆਸ਼ਾ ਆਦਿ ਹਾਜ਼ਰ ਸਨ।