Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਲੋੜਵੰਦਾਂ ਲਈ ਆਸ ਬਣਿਆ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’

ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਲੋੜਵੰਦਾਂ ਲਈ ਆਸ ਬਣਿਆ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’

ਬਟਾਲਾ, 23 ਜੁਲਾਈ (ਅਵਿਨਾਸ਼ ਸ਼ਰਮਾ)

 ਵਿਧਵਾਵਾਂ, ਅੰਗਹੀਣਾਂ ਤੇ ਬੇਸਹਾਰਿਆਂ ਨੂੰ ਵੰਡੇ ਪੈਨਸ਼ਨ ਚੈੱਕ

: ਸਮਾਜ ਸੇਵਾ ਦੇ ਖੇਤਰ ਵਿੱਚ ਰਾਸ਼ਟਰ ਤੇ ਵਿਦੇਸ਼ ਪੱਧਰ ‘ਤੇ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਦੁਬਈ ਦੇ ਉਘੇ ਸਿੱਖ ਉਦਯੋਗਪਤੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇੱਕ ਵਿਸ਼ੇਸ਼ ਸਮਾਗਮ ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿੱਚ ਕਰਵਾਇਆ ਗਿਆ।

ਇਸ ਸਮਾਗਮ ਦੌਰਾਨ ਵਿਧਵਾਵਾਂ, ਅੰਗਹੀਣਾਂ, ਗਰੀਬਾਂ ਤੇ ਬੇਸਹਾਰਿਆਂ ਨੂੰ ਪੈਨਸ਼ਨਾਂ ਦੇ ਚੈਕ ਵੰਡੇ ਗਏ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਡਾਇਰੈਕਟਰ ਮਨਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ, ਜਦਕਿ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।

ਡਾ. ਓਬਰਾਏ ਦੀਆਂ ਇਨਸਾਨੀਅਤ ਭਰੀਆਂ ਕੋਸ਼ਿਸ਼ਾਂ ਦੀ ਸਾਰਾਹਨਾ ਕਰਦਿਆਂ, ਡਾਇਰੈਕਟਰ ਮਨਜੀਤ ਸਿੰਘ ਭੁੱਲਰ ਅਤੇ ਡੀ. ਪੀ. ਆਰ. ਓ. ਹਰਜਿੰਦਰ ਸਿੰਘ ਕਲਸੀ ਨੇ ਕਿਹਾ ਕਿ ਉਹ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਲੋੜਵੰਦਾਂ ਦੀ ਭਲਾਈ ‘ਚ ਖਰਚ ਕਰ ਰਹੇ ਹਨ, ਜੋ ਕਿ ਇੱਕ ਮਿਸਾਲ ਬਣੀ ਹੋਈ ਗੱਲ ਹੈ।

ਉਨ੍ਹਾਂ ਦੱਸਿਆ ਕਿ ਡਾ. ਓਬਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਟਰੱਸਟ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਟੀਮ ਪੂਰੇ ਤਨਦੇਹੀ ਨਾਲ ਨਿਰਲੋਭ ਸੇਵਾ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਟਰੱਸਟ ਧਰਮ, ਜਾਤ, ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉਠ ਕੇ ਇਕ ਵਿਆਪਕ ਮਨੁੱਖਤਾ ਲਈ ਕੰਮ ਕਰ ਰਿਹਾ ਹੈ। ਇਸ ਮੌਕੇ ਪੈਨਸ਼ਨ ਚੈਕ ਪ੍ਰਾਪਤ ਕਰਨ ਵਾਲਿਆਂ ਨੇ ਵੀ ਡਾ. ਐੱਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਦੂਆ ਕੀਤੀ।

ਉਪਸਥਿਤ ਆਗੂਆਂ ਵਿੱਚ ਰਵਿੰਦਰ ਸਿੰਘ ਮਠਾਰੂ, ਰਜਿੰਦਰ ਸਿੰਘ ਹੈਪੀ, ਆਮ ਆਦਮੀ ਪਾਰਟੀ ਵਾਰਡ ਇੰਚਾਰਜ ਪ੍ਰਦੀਪ ਕੁਮਾਰ, ਸਮਾਜ ਸੇਵੀ ਮਾ. ਜੋਗਿੰਦਰ ਸਿੰਘ ਅਚਲੀਗੇਟ, ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਆਦਿ ਸ਼ਾਮਲ ਸਨ।