Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਡਾ.ਐਸ ਪੀ ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਦੇ ਲਈ ਚਲਾਏ ਜਾ ਰਹੇ ਹਨ ਰਾਹਤ ਕਾਰਜ

ਡਾ.ਐਸ ਪੀ ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਦੇ ਲਈ ਚਲਾਏ ਜਾ ਰਹੇ ਹਨ ਰਾਹਤ ਕਾਰਜ

ਬਟਾਲਾ (ਅਵਿਨਾਸ਼ ਸ਼ਰਮਾ )

28 ਅਗਸਤ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਸੂਬੇ ਅੰਦਰ ਹੜ੍ਹਾਂ ਦੇ ਕਾਰਨ ਬਣੀ ਔਖੀ ਘੜੀ ਦੇ ਵਿੱਚ ਵੱਡੇ ਪੱਧਰ ਤੇ ਰਾਹਤ ਕਾਰਜ ਚਲਾਉਂਦਿਆਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪ੍ਰਕਾਰ ਦੇ ਨਾਲ ਸਹਾਇਤਾ ਕੀਤੀ ਜਾ ਰਹੀ ਹੈ। ਜਿਸਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਅੰਦਰ ਮਾਨਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਮਿਲ ਕੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾਕਟਰ ਓਬਰਾਏ ਵੱਲੋਂ ਭੇਜੀ ਗਈ ਰਾਹਤ ਸਮੱਗਰੀ ਹੜ੍ਹ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾਕਟਰ ਉਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ 350 ਕੁਇੰਟਲ ਪਸ਼ੂਆਂ ਦੇ ਲਈ ਸੁੱਕਾ ਚਾਰਾ ਭਾਵ ਮੱਕੀ ਦਾ ਆਚਾਰ ਭੇਜਿਆ ਗਿਆ। ਜਿਸ ਨੂੰ ਸਰਬੱਤ ਦਾ ਭਲਾ ਟਰਸਟ ਦੀ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਵਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨਾਲ ਮਿਲ ਕੇ ਵੰਡਿਆ ਗਿਆ ਹੈ। ਜਦਕਿ ਡਾਕਟਰ ਉਬਰਾਏ ਵੱਲੋਂ ਜਿਲਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਨੂੰ ਸਰਹੱਦੀ ਖੇਤਰ ਦੇ ਵਿੱਚ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਦਾਨ ਕੀਤੀ ਗਈ ਹਾਈਟੈਕ ਐਂਬੂਲੈਂਸ ਵੈਨ ਦੇ ਰਾਹੀਂ ਵੀ ਹੜ੍ਹ ਪੀੜਤਾਂ ਨੂੰ ਵੱਡੇ ਪੱਧਰ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਦਿੰਦਿਆਂ ਰਾਹਤ ਕਾਰਜ ਚਲਾਏ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਨੇ ਹਮੇਸ਼ਾ ਹੀ ਸੰਕਟ ਦੀ ਘੜੀ ਵਿੱਚ ਅੱਗੇ ਹੋ ਕੇ ਸੂਬਾ ਸਰਕਾਰ, ਜਿਲਾ ਪ੍ਰਸ਼ਾਸ਼ਨ ਅਤੇ ਪੀੜਿਤ ਲੋਕਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੀਤੇ ਜਾ ਰਹੇ ਪਰ ਉਪਕਾਰੀ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਸਲਾਹਕਾਰ ਪਲਵਿੰਦਰ ਸਿੰਘ ਲੰਬੜਦਾਰ, ਜਨਰਲ ਸੈਕਟਰੀ ਰਜਿੰਦਰ ਸਿੰਘ ਹੈ ਪੀ , ਵਿੱਤ ਸੈਕਟਰੀ ਰਜਿੰਦਰ ਸਿੰਘ ਰਾਜੂ ਸਰਪੰਚ, ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ , ਕੇਵਲ ਕੁਮਾਰ, ਰੋਹਿਤ ਕੁਮਾਰ, ਡਾ ਸ਼ਾਮ ਸਿੰਘ ਡਿਪਟੀ ਡਾਇਰੈਕਟਰ, ਡਾ. ਗੁਰਦੇਵ ਸਿੰਘ ਤੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ….ਸਰਬੱਤ ਦਾ ਭਲਾ ਟਰਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ ਅਤੇ ਅਧਿਕਾਰੀ ਰਾਹਤ ਕਾਰਜ ਚਲਾਉਂਦੇ ਹੋਏ।