Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡਾ. ਐਸ.ਪੀ.ਸਿੰਘ ਉਬਰਾਏ ਵੱਲੋਂ ਇਨਸਾਨੀਅਤ ਦੀ ਸੇਵਾ ਲਈ ਵੱਡਾ ਉਪਰਾਲਾ, ਲੋੜਵੰਦ ਪਰਿਵਾਰਾਂ ਲਈ ਡੈੱਡ ਬਾਡੀ ਫਰੀਜ਼ਰ ਵੈਨ ਰਵਾਨਾ

ਡਾ. ਐਸ.ਪੀ.ਸਿੰਘ ਉਬਰਾਏ ਵੱਲੋਂ ਇਨਸਾਨੀਅਤ ਦੀ ਸੇਵਾ ਲਈ ਵੱਡਾ ਉਪਰਾਲਾ, ਲੋੜਵੰਦ ਪਰਿਵਾਰਾਂ ਲਈ ਡੈੱਡ ਬਾਡੀ ਫਰੀਜ਼ਰ ਵੈਨ ਰਵਾਨਾ

ਬਟਾਲਾ, 19 ਨਵੰਬਰ ( ਅਵਿਨਾਸ਼ ਸ਼ਰਮਾ ):

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ-ਪ੍ਰਸਿੱਧ ਸਮਾਜ ਸੇਵੀ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਇਨਸਾਨੀਅਤ ਦੀ ਭਲਾਈ ਲਈ ਕੀਤੇ ਜਾ ਰਹੇ ਅਟੱਲ ਤੇ ਨੇਕ ਉਪਰਾਲਿਆਂ ਦੀ ਲੜੀ ਤਹਿਤ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਡੈੱਡ ਬਾਡੀ ਫਰੀਜ਼ਰ ਵੈਨ ਨੂੰ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਵੱਲੋਂ ਦਿੱਤੀ ਗਈ।

ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾਕਟਰ ਉਬਰਾਏ ਅਰਬ ਦੇਸ਼ਾਂ ਵਿੱਚ ਫਸੇ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾ ਚੁੱਕੇ ਹਨ, ਅਤੇ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ’ਤੇ ਖਰਚ ਕਰਦੇ ਹਨ।ਉਨ੍ਹਾਂ ਨੇ ਕਿਹਾ ਕਿ ਡਾਕਟਰ ਉਬਰਾਏ ਵੱਲੋਂ ਅਰਬ ਦੇਸ਼ਾਂ ਵਿਚ ਕਈ ਪੰਜਾਬੀ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਕਰੋੜਾਂ ਰੁਪਏ ਦੀ ਬਲੱਡ ਮਣੀ ਅਦਾ ਕੀਤੀ ਗਈ, ਤਾਂ ਜੋ ਉਹਨਾਂ ਦੀ ਕੀਮਤੀ ਜ਼ਿੰਦਗੀ ਬਚਾਈ ਜਾ ਸਕੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਹਾਦਸਿਆਂ ਦੌਰਾਨ ਮ੍ਰਿਤਕ ਹੋਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਵੀ ਡਾਕਟਰ ਉਬਰਾਏ ਵੱਲੋਂ ਆਪਣੇ ਖ਼ਰਚ ’ਤੇ ਵਾਪਸ ਪੰਜਾਬ ਲਿਆਂਦਾ ਗਿਆ ਅਤੇ ਪੀੜਿਤ ਪਰਿਵਾਰਾਂ ਨੂੰ ਪੈਨਸ਼ਨਾਂ ਤੱਕ ਲਗਵਾਈਆਂ ਗਈਆਂ, ਤਾਂ ਜੋ ਉਹ ਆਪਣੀ ਰੋਜ਼ਮਰ੍ਹਾ ਜ਼ਿੰਦਗੀ ਨੂੰ ਸਹਾਰਾ ਦੇ ਸਕਣ।

ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਗੁਰਦਾਸਪੁਰ ਇਕਾਈ ਡਾਕਟਰ ਉਬਰਾਏ ਦੀ ਰਹਿਨੁਮਾਈ ਹੇਠ ਪੂਰੀ ਨਿਸ਼ਠਾ ਨਾਲ ਸੇਵਾ ਦੇ ਕਾਰਜਾਂ ਵਿੱਚ ਜੁਟੀ ਹੋਈ ਹੈ, ਅਤੇ ਹਰ ਮੁਹਤਾਜ, ਪੀੜਿਤ ਤੇ ਗਰੀਬ ਤੱਕ ਸਹਾਇਤਾ ਪਹੁੰਚਾਉਣ ਲਈ ਸਦਿਆੰਤ ਤਤਪਰ ਹੈ।ਇਸ ਮੌਕੇ ਟਰੱਸਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।