Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ.ਐੱਮ.ਐੱਸ.ਰੰਧਾਵਾ ਦੀ ਯਾਦ ਨੂੰ ਸਮਰਪਿਤ ਵਿਰਾਸਤੀ ਮੇਲਾ 28 ਫਰਵਰੀ ਨੂੰ

ਡਾ.ਐੱਮ.ਐੱਸ.ਰੰਧਾਵਾ ਦੀ ਯਾਦ ਨੂੰ ਸਮਰਪਿਤ ਵਿਰਾਸਤੀ ਮੇਲਾ 28 ਫਰਵਰੀ ਨੂੰ

ਗੜ੍ਹਦੀਵਾਲਾ (ਚੌਧਰੀ) 

27 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੇ ਸੰਸਥਾਪਕ ਡਾ. ਐਮ.ਐਸ. ਰੰਧਾਵਾ ਦੀ ਯਾਦ ਨੂੰ ਸਮਰਪਿਤ ਵਿਰਾਸਤੀ ਮੇਲਾ ਮਿੱਤੀ 28 ਫ਼ਰਵਰੀ, 2023 ਨੂੰ ਕਰਵਾਇਆ ਜਾ ਰਿਹਾ ਹੈ।ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆ ਹੋਇਆਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਰਾਸਤੀ ਮੇਲੇ ਦੇ ਮੁੱਖ ਮਹਿਮਾਨ ਸ. ਵਰਿੰਦਰ ਸਿੰਘ ਬਾਜਵਾ (ਸਾਬਕਾ ਰਾਜ ਸਭਾ ਮੈਂਬਰ) ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ ਅਤੇ ਪ੍ਰੋ. ਜਗਜੀਤ ਕੌਰ ਬਾਜਵਾ (ਸੇਵਾ-ਮੁਕਤ ਵਾਈਸ ਪ੍ਰਿੰਸੀਪਲ, ਗੌਰਮਿੰਟ ਕਾਲਜ ਹੁਸ਼ਿਆਰਪੁਰ) ਅਤੇ ਸ. ਹਰਜਿੰਦਰ ਸਿੰਘ ਰੀਹਲ ਵਿਸ਼ੇਸ਼ ਮਹਿਮਾਨ ਹੋਣਗੇ।ਇਸ ਸਾਲ ਸ. ਚੇਤਨ ਸਿੰਘ (ਸੇਵਾ-ਮੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ) ਨੂੰ ਡਾ. ਐੱਮ.ਐੱਸ. ਰੰਧਾਵਾ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਵਿੱਚ ਕਾਲਜ ਦੇ ਦੋ ਲੋੜਵੰਦ ਵਿਦਿਆਰਥੀਆਂ ਨੂੰ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਵਜ਼ੀਫੇ ਦੇ ਰੂਪ ਵਿੱਚ 5100-5100 ਰੁਪਏ ਦਿੱਤੇ ਜਾਣਗੇ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੇਲੇ ਤੇ ਪੰਜਾਬੀ ਵਿਰਾਸਤ ਨਾਲ ਸਬੰਧਿਤ ਅਨੇਕ ਮੁਕਾਬਲੇ: ਜਿਵੇਂ ਕਿ ਮਹਿੰਦੀ-ਡਿਜਾਇਨਿੰਗ, ਛਿੱਕੂ-ਮੇਕਿੰਗ, ਪਰਾਂਦਾ-ਮੇਕਿੰਗ, ਇੰਨੂੰ-ਮੇਕਿੰਗ, ਨਾਲਾ-ਮੇਕਿੰਗ, ਖਿੱਦੋ-ਮੇਕਿੰਗ,ਪੀੜੀ-ਮੇਕਿੰਗ,ਰੱਸਾ-ਵੱਟਣਾ, ਟੋਕਰੀ-ਮੇਕਿੰਗ ਕਰਵਾਏ ਜਾ ਰਹੇ ਹਨ।ਇਸ ਮੌਕੇ ਤੇ ਪੰਜਾਬੀ ਗੱਭਰੂ ਤੇ ਪੰਜਾਬੀ ਮੁਟਿਆਰ ਦੀ ਵੀ ਚੋਣ ਕੀਤੀ ਜਾਵੇਗੀ। ਛੋਟੇ ਬੱਚਿਆਂ ਦਾ ਬੇਬੀ ਸ਼ੋਅ ਅਤੇ ਫੈਸ਼ੀ ਡਰੈਸ ਮੁਕਾਬਲੇ ਵੀ ਹੋਣਗੇ।ਇਸ ਮੇਲੇ ਦੌਰਾਨ ਅਨੇਕ ਸਟਾਲ (ਜਿਵੇਂ ਕਿ ਕਿਤਾਬਾਂ ਦਾ ਸਟਾਲ, ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਵਸਤਾਂ ਦੇ ਸਟਾਲ ਅਤੇ ਅਨੇਕ ਸਟਾਲ ਬਾਹਰੋਂ ) ਵੀ ਲਗਾਏ ਜਾਣਗੇ। ਇਸ ਮੌਕੇ ਤੇ ਮੁੱਖ ਮਹਿਮਾਨ ਦੁਆਰਾ ਲੱਕੀ ਡਰਾਅ ਵੀ ਕੱਢੇ ਜਾਣਗੇ। ਇਸ ਵਿੱਚ ਅਨੇਕ ਇਨਾਮ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਮੇਲੇ ਨੂੰ ਲੈ ਕੇ ਵਿਦਿਆਰਥੀਆ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ।ਉਨ੍ਹਾ ਨੇ ਇਲਾਕੇ ਦੇ ਸਮੂਹ ਨਿਵਾਸੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਲਈ ਖੁਲ੍ਹਾ ਸੱਦਾ ਦਿੱਤਾ ਹੈ।