Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ

ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

: ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਅੱਜ ਡਾ. ਸੰਜੀਵ ਸੂਦ ਨੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ ਜਿਥੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਯੂਨੀਵਰਸਿਟੀ ਵਿਖੇ ਪਹੁੰਚਣ ‘ਤੇ ਸਭ ਤੋਂ ਪਹਿਲਾਂ ਵਾਈਸ ਚਾਂਸਲਰ ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਜੀ ਮਹਾਰਾਜ ਦੀ ਮੂਰਤੀ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਉਪਰੰਤ ਉਰਮਿਲਾ ਦੇਵੀ ਆਯੁਰਵੇਦਿਕ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਧਨਵੰਤਰੀ ਵੰਦਨਾ ਗਾਇਨ ਕੀਤੀ ਗਈ। ਇਸ ਮੌਕੇ ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਦੇ ਵਾਈਸ ਚਾਂਸਲਰ ਡਾ. ਮਨੋਜ ਕੁਮਾਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਦੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ, ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਚੇਅਰਮੈਨ ਬੋਰਡ ਆਫ਼ ਮੈਨੇਜਮੈਂਟ ਡਾ. ਸੰਜੀਵ ਗੌਤਮ, ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਗੋਇਲ, ਲੇਖਾ ਅਧਿਕਾਰੀ ਰਵਿੰਦਰ ਕੁਮਾਰ ਅਰੋੜਾ, ਕੰਟਰੋਲਰ ਪ੍ਰੀਖਿਆਵਾਂ ਡਾ. ਅੰਜੂ ਬਾਲਾ, ਅਮਰੇਸ਼ ਕੁਮਾਰ ਝਾ, ਕਮਲੇਸ਼ ਕੁਮਾਰ ਮਿਸ਼ਰਾ, ਸੰਜੀਵ ਵਾਸਲ, ਸਾਬਕਾ ਆਈ.ਪੀ.ਐਸ. ਅਧਿਕਾਰੀ ਲੋਕ ਨਾਥ ਆਂਗਰਾ, ਅਮਰਜੀਤ ਸਿੰਘ ਵਾਲੀਆ, ਡਾ. ਚੰਦਰ ਸ਼ੇਖਰ ਅਤੇ ਦਯਾਨੰਦ ਆਯੁਰਵੇਦਿਕ ਕਾਲਜ ਜਲੰਧਰ ਦਾ ਸਟਾਫ ਵੀ ਮੌਜੂਦ ਸੀ।

ਕੈਪਸ਼ਨ: ਡਾ. ਸੰਜੀਵ ਸੂਦ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁੰਦਾ ਸੰਭਾਲਦੇ ਹੋਏ।