Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਾ.ਸਵਿਤਾ ਰਾਣਾ ਪਦਉੱਨਤ ਹੋ ਕੇ ਬਣੇ ਜਿਲਾ ਸਿਹਤ ਅਫ਼ਸਰ

ਡਾ.ਸਵਿਤਾ ਰਾਣਾ ਪਦਉੱਨਤ ਹੋ ਕੇ ਬਣੇ ਜਿਲਾ ਸਿਹਤ ਅਫ਼ਸਰ

ਗੜ੍ਹਦੀਵਾਲਾ  / ਗੁਰਦਾਸਪੁਰ (ਚੌਧਰੀ / ਯੋਗੇਸ਼ ਗੁਪਤਾ / ਅਸ਼ਵਨੀ ) 

28 ਜੁਲਾਈ : ਜਿਲਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਵਸਨੀਕ ਡਾ. ਸਵਿਤਾ ਰਾਣਾ ਪਤਨੀ ਡਾ. ਰਣਜੀਤ ਸਿੰਘ ਜੋ ਕਿ ਸਿਵਲ ਹਸਪਤਾਲ ਦਸੂਹਾ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਬਤੌਰ ਔਰਤਾਂ ਦੇ ਮਾਹਰ ਡਾਕਟਰ ਵਜੋਂ ਸੇਵਾ ਨਿਭਾ ਰਹੇ ਸਨ, ਨੂੰ ਪੰਜਾਬ ਸਰਕਾਰ ਵੱਲੋਂ ਪਦਉੱਨਤ ਕਰਕੇ ਜਿਲ੍ਹਾ ਗੁਰਦਾਸਪੁਰ ਵਿਖੇ ਜਿਲ੍ਹਾ ਸਿਹਤ ਅਫਸਰ ਨਿਯੁਕਤ ਕੀਤਾ ਗਿਆ ਹੈ । ਡਾਕਟਰ ਸਵਿਤਾ ਰਾਣਾ ਦੇ ਜਿਲ੍ਹਾ ਸਿਹਤ ਅਫਸਰ ਨਿਯੁਕਤ ਹੋਣ ਤੇ ਗੜ੍ਹਦੀਵਾਲਾ ਨਿਵਾਸੀਆਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸਵਿਤਾ ਰਾਣਾ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਉਹਨਾਂ ਨੂੰ ਪਦਉਨਤ ਕਰਕੇ ਜ਼ਿੰਮੇਵਾਰੀ ਸੌਂਪੀ ਗਈ ਹੈ।ਉਹ ਉਸ ਨੂੰ ਪੂਰੀ ਤਨਦੇਹੀ,ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਇਲਾਕੇ ਦੇ ਅਨੇਕਾਂ ਮਰੀਜ਼ਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਉਹ ਕੋਈ ਕਸਰ ਨਹੀਂ ਛੱਡਣਗੇ।ਹੁਣ ਸਿਹਤ ਨਾਲ ਜੁੜੀ ਕੋਈ ਵੀ ਖਾਣ ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਫ਼ੋਟੋ ਕੈਪਸਨ : ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿਹਤ ਅਫਸਰ ਸਵਿਤਾ ਰਾਣਾ

error: copy content is like crime its probhihated