Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿਲਾਈ ਮਸ਼ੀਨ ਭੇਂਟ – ਪ੍ਰਿੰਸੀਪਲ ਡਾ. ਮਾਨਵ ਸੈਣੀ

“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿਲਾਈ ਮਸ਼ੀਨ ਭੇਂਟ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 3 ਜੂਨ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਅਕਾਦਮਿਕ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਨ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਾਲਜ ਦੇ ਸਾਬਕਾ ਪ੍ਰਿੰਸੀਪਲ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਅਮੁੱਲ ਯੋਗਦਾਨ ਅਤੇ ਉਨ੍ਹਾਂ ਦੀਆਂ ਵਿਦਿਆਰਥੀ-ਕੇਂਦਰਿਤ ਸੇਵਾਵਾਂ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਇਹ ਵਿਸ਼ੇਸ਼ ਅਵਾਰਡ ਸ਼ੁਰੂ ਕਰਨ ਲਈ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਇਸ ਅਵਾਰਡ ਦਾ ਪਹਿਲਾ ਸਨਮਾਨ ਆਈ.ਟੀ. ਵਿਭਾਗ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਪ੍ਰਦਾਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੇ ਦੂਜੇ ਸਨਮਾਨ ਲਈ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਵਿਦਿਆਰਥਣ ਜਸਦੀਪ ਕੌਰ, ਸਪੁੱਤਰੀ ਸ਼੍ਰੀ ਅਮਰਜੀਤ ਸਿੰਘ, ਨੂੰ ਉਸਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਅਤੇ ਲਗਾਤਾਰ ਮਿਹਨਤ ਦੇ ਆਧਾਰ ’ਤੇ ਚੁਣਿਆ ਗਿਆ। ਇਸ ਮੌਕੇ ਜਸਦੀਪ ਕੌਰ ਨੂੰ ਸਿਲਾਈ ਮਸ਼ੀਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਜਸਦੀਪ ਕੌਰ ਦੇ ਪਿਤਾ ਸ਼੍ਰੀ ਅਮਰਜੀਤ ਸਿੰਘ, ਮਾਤਾ ਸ਼੍ਰੀਮਤੀ ਪਰਵਿੰਦਰ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਜਸਦੀਪ ਕੌਰ, ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਨਮਾਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਅਵਾਰਡ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਦੀ ਸਿੱਖਿਆ ਪ੍ਰਤੀ ਸਮਰਪਣ ਭਾਵਨਾ, ਮਾਨਵਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਜਸਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੱਤੀ ਅਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰੇਰਣਾਦਾਇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਮਾਰੋਹ ਦੌਰਾਨ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ ਅਤੇ ਹੋਰ ਵਿਦਿਆਰਥੀ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਵਿਦਿਆਰਥਣ ਜਸਦੀਪ ਕੌਰ ਅਤੇ ਪਰਿਵਾਰ ਨੂੰ ਸਿਲਾਈ ਮਸ਼ੀਨ ਭੇਂਟ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ।