ਬਟਾਲਾ 14 ਦਸੰਬਰ (ਅਵਿਨਾਸ਼ ਸ਼ਰਮਾ )
: ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਨੇਕ ਅਤੇ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀ ਕਲੱਬ ਬਟਾਲਾ ਦੇ ਸਾਬਕਾ ਪ੍ਰਧਾਨ ਅਤੇ ਅਲਫਾ ਗਰੁੱਪ ਆਫ ਇੰਡਸਟਰੀਜ ਦੇ ਉੱਘੇ ਉਦਯੋਗਪਤੀ ਰਾਜੇਸ਼ ਮਰਵਾਹਾ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਦੇ ਨਾਲ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋੜਵੰਦਾਂ ਦੇ ਲਈ ਡੈਡ ਬਾਡੀ ਫਰੀਜ਼ਰ ਦੀ ਗੱਡੀ ਨੂੰ ਰਵਾਨਾ ਕਰਦਿਆਂ ਕੀਤਾ। ਸਮਾਜ ਸੇਵੀ ਆਗੂ ਰਾਜੇਸ਼ ਮਰਵਾਹਾ ਨੇ ਕਿਹਾ ਕਿ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਖਰਚ ਕੀਤਾ ਜਾ ਰਿਹਾ ਹੈ। ਜਦਕਿ ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਬੰਗਲਾਦੇਸ਼ ਦੇ ਪੀੜਿਤ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਉਦਯੋਗਪਤੀ ਰਾਜੇਸ਼ ਮਰਵਾਹਾ ਨੇ ਕਿਹਾ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਅਰਬ ਦੇਸ਼ਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਕਤ ਕਰਵਾਉਂਦਿਆਂ ਕਰੋੜਾਂ ਰੁਪਏ ਦੀ ਬਲੱਡ ਮਣੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ। ਰਾਜੇਸ਼ ਮਰਵਾਹਾ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਡਾਕਟਰ ਉਬਰਾਏ ਵੱਲੋਂ ਖਾੜੀ ਦੇਸ਼ਾਂ ਦੇ ਵਿੱਚ ਵੱਖ-ਵੱਖ ਹਾਦਸਿਆਂ ਦੌਰਾਨ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਬਾਦਨਸੀਬ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਖਾੜੀ ਦੇਸ਼ਾਂ ਤੋਂ ਆਪਣੇ ਦੇਸ਼ ਖਾਸ ਕਰਕੇ ਪੰਜਾਬ ਲਿਆਂਦੀਆਂ ਗਈਆਂ ਹਨ, ਜਦਕਿ ਇਹਨਾਂ ਪੀੜਿਤ ਪਰਿਵਾਰਾਂ ਦੀ ਸਾਰ ਲੈਂਦੀਆਂ ਡਾਕਟਰ ਉਬਰਾਏ ਵੱਲੋਂ ਪਰਿਵਾਰਾਂ ਦੀਆਂ ਪੈਨਸ਼ਨਾਂ ਵੀ ਲਗਾਈਆਂ ਗਈਆਂ ਹਨ। ਉਦਯੋਗਪਤੀ ਰਾਜੇਸ਼ ਮਰਵਾਹਾ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੇ ਸਾਥੀ ਪੂਰੀ ਤਨਦੇਹੀ ਦੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹਨ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।
ਕੈਪਸ਼ਨ…..
ਉਦਯੋਗਪਤੀ ਰਾਜੇਸ਼ ਮਰਵਾਹਾ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਰਜਿੰਦਰ ਹੈਪੀ ਡੈਡ ਬਾਡੀ ਫਰੀਜ਼ਰ ਦੀ ਗੱਡੀ ਨੂੰ ਰਵਾਨਾ ਕਰਦੇ ਹੋਏ।








