Prime Punjab Times

Latest news
KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ
ADVERTISEMENT
You are currently viewing ਡਾ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ,ਲੋੜਵੰਦਾਂ ਤੇ….

ਡਾ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ,ਲੋੜਵੰਦਾਂ ਤੇ….

ਬਟਾਲਾ  ( ਅਵਿਨਾਸ਼ ਸ਼ਰਮਾ )

ਡਾ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ,ਲੋੜਵੰਦਾਂ ਤੇ ਖਰਚ ਕਰਨਾ ਉੱਤਮ ਕਾਰਜ : ਵਿਧਾਇਕ ਸੈਰੀ ਕਲਸੀ

ਸਰਬੱਤ ਦਾ ਭਲਾ ਟਰੱਸਟ ਗੁਰਦਾਸਪੁਰ ਨੇ ਲੋੜਵੰਦਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ

8 ਅਕਤੂਬਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਡਾ ਐੱਸ ਪੀ ਸਿੰਘ ਓਬਰਾਏ ਵੱਲੋਂ ਸਮਾਜ ਸੇਵੀ ਖੇਤਰ ਦੇ ਵਿਚ ਕੀਤੇ ਜਾ ਰਹੇ ਨੇਕ ਤੇ ਪਰਉਪਕਾਰੀ ਕਾਰਜਾਂ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਗਰੀਬ, ਲੋੜਵੰਦ ਅਤੇ ਅਪਾਹਜ ਬੇਸਹਾਰਾ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਲਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਪ੍ਰਧਾਨਗੀ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਟਾਲਾ ਤੋਂ ਆਪ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸਬੰਧਤ ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨ ਦੇ ਵਿੱਤੀ ਚੈੱਕ ਭੇਟ ਕੀਤੇ। ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਮਨੁੱਖਤਾ ਨੂੰ ਬਚਾਉਣ ਲਈ ਸਮਾਜ ਸੇਵੀ ਖੇਤਰ ਵਿੱਚ ਨੇਕ ਕਾਰਜ ਕੀਤੇ ਜਾ ਰਹੇ ਹਨ, ਜਦ ਕਿ ਹਰ ਲੋੜਵੰਦ ਦੀ ਸਹਾਇਤਾ ਲਈ ਸਭ ਤੋਂ ਪਹਿਲਾਂ ਡਾ ਉਬਰਾਏ ਦੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਹਿਲਕਦਮੀ ਕੀਤੀ ਜਾ ਰਹੀ ਹੈ। ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਡਾ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਤੇ ਲੋੜਵੰਦਾਂ ਦੇ ਉੱਪਰ ਦਾਨ ਪੁੰਨ ਕਰਦਿਆਂ ਖਰਚ ਕਰਨਾ ਅਜੋਕੇ ਸਮਾਜ ਦੇ ਅੰਦਰ ਬਹੁਤ ਵੱਡਾ ਮਿਸਾਲੀ ਕਾਰਜ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਸਮੁੱਚੀ ਟੀਮ ਵੱਲੋਂ ਵੱਧ ਚੜ੍ਹ ਕੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ਼ ਹੈ । ਇਸ ਮੌਕੇ ਟਰੱਸਟ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ , ਵਿੱਤ ਸੈਕਟਰੀ ਰਾਜਿੰਦਰ ਸਿੰਘ ਹੈਪੀ, ਪੀ ਏ ਨਿੱਕੂ ਹੰਸਪਾਲ , ਗਗਨਦੀਪ ਸਿੰਘ ਤੇ ਹੋਰ ਵੀ ਆਗੂ ਹਾਜਰ ਸਨ।
ਕੈਪਸ਼ਨ,,,,,
ਵਿਧਾਇਕ ਸੈਰੀ ਕਲਸੀ,ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਤੇ ਹੋਰ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਭੇਂਟ ਕਰਦੇ ਹੋਏ ।