Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ.ਉਬਰਾਏ ਨੇ ਨੈਸ਼ਨਲ ਪੱਧਰ ਦੇ ਖਿਡਾਰੀ ਦੀ ਲਈ ਸਾਰ

ਡਾ.ਉਬਰਾਏ ਨੇ ਨੈਸ਼ਨਲ ਪੱਧਰ ਦੇ ਖਿਡਾਰੀ ਦੀ ਲਈ ਸਾਰ

ਬਟਾਲਾ ( ਅਵਿਨਾਸ਼ ਸ਼ਰਮਾ) 

ਸਰਬੱਤ ਭਲਾ ਚੈਰੀਟੇਬਲ ਟਰੱਸਟ ਨੇ ਅਪਰੇਸ਼ਨ ਲਈ ਚੈੱਕ ਕੀਤਾ ਭੇਂਟ

19 ਅਪ੍ਰੈਲ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਪਰ ਉਪਕਾਰੀ ਕਾਰਜ ਕਰਦੇ ਹੋਏ ਨੈਸ਼ਨਲ ਪੱਧਰ ਦੇ ਇਕ ਨੌਜਵਾਨ ਖ਼ਿਡਾਰੀ ਦਾ ਆਪ੍ਰੇਸ਼ਨ ਕਰਵਾਉਣ ਦੇ ਲਈ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਜਿਸ ਦੇ ਤਹਿਤ ਸਹਾਇਤਾ ਰਾਸ਼ੀ ਦਾ ਚੈੱਕ ਗੁਰਦੁਆਰਾ ਤੱਪ ਅਸਥਾਨ ਸਾਹਿਬ ਮਲਕਪੁਰ ਸੰਪਰਦਾਇ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਜਨਰਲ ਸੈਕਟਰੀ ਹਰਮਿੰਦਰ ਸਿੰਘ ਵੱਲੋ ਮਰਵਾਹਾ ਹਸਪਤਾਲ ਬਟਾਲਾ ਦੇ ਡਾ. ਅਨਿਲ ਮਰਵਾਹਾ ਨੂੰ ਭੇਟ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਗਤਕਾ ਦਾ ਨੌਜਵਾਨ ਨੈਸ਼ਨਲ ਪੱਧਰ ਦੇ ਖਿਡਾਰੀ ਲਵਦੀਪ ਸਿੰਘ ਨੂੰ ਅਚਾਨਕ ਅਪਰੇਸ਼ਨ ਕਰਵਾਉਣ ਦੀ ਲੋੜ ਪੈ ਗਈ। ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਲੋੜਵੰਦ ਪਰਿਵਾਰ ਦੇ ਖਿਡਾਰੀ ਦੀ ਸਾਰ ਲੈਂਦੇ ਹੋਏ ਅਪਰੇਸ਼ਨ ਕਰਵਾਉਣ ਦੇ ਲਈ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ। ਜਿਸ ਦਾ ਚੈੱਕ ਅੱਜ ਡਾ. ਮਰਵਾਹਾ ਨੂੰ ਦਿੱਤਾ ਗਿਆ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਦੇ ਲਈ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਜਦਕਿ ਗ਼ਰੀਬਾਂ ਲੋੜਵੰਦਾਂ ਦੀ ਸਾਰ ਲੈਂਦਿਆਂ ਹਰ ਪ੍ਰਕਾਰ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਨਿਸ਼ਕਾਮ ਭਾਵਨਾ ਦੇ ਨਾਲ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਪਰਉਪਕਾਰੀ ਕਾਰਜ ਕੀਤੇ ਜਾ ਰਹੇ ਹਨ ।ਜਿਸ ਕਰਕੇ ਸਮੁੱਚੇ ਸੰਸਾਰ ਦੇ ਅੰਦਰ ਸਿੱਖ ਸਰਦਾਰਾਂ ਦਾ ਸਿਰ ਮਾਣ ਨਾਲ ਉੱਚਾ ਹੋ ਰਿਹਾ ਹੈ। ਇਸ ਦੌਰਾਨ ਖਿਡਾਰੀ ਲਵਦੀਪ ਦੇ ਮਾਤਾ ਪਿਤਾ ਨੇ ਡਾ. ਐੱਸ ਪੀ ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੀ ਟੀਮ ਦਾ ਧੰਨਵਾਦ ਕੀਤਾ।
ਕੈਪਸ਼ਨ..
ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਡਾ. ਮਰਵਾਹਾ ਨੂੰ ਚੈਕ ਭੇਟ ਕਰਦੇ ਹੋਏ।