Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ

ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ

ਬਟਾਲਾ 20 ਅਗਸਤ (ਅਵਿਨਾਸ਼ ਸ਼ਰਮਾ )

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨੌਜਵਾਨ ਦੀ ਬਜ਼ੁਰਗ ਮਾਤਾ ਦੀ ਲਗਾਈ ਮਹੀਨਾ ਵਾਰ ਪੈਨਸ਼ਨ….

: ਹੋਰਨਾਂ ਨੌਜਵਾਨਾਂ ਦੀ ਤਰ੍ਹਾਂ ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਬਟਾਲਾ ਨੇੜੇ ਪੈਂਦੇ ਪਿੰਡ ਬਸਰਾਵਾਂ ਦਾ ਰਹਿਣ ਵਾਲਾ ਨੌਜਵਾਨ ਹਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਦੁਬਈ ਵਿਖੇ ਕੰਮਕਾਰ ਕਰਨ ਦੇ ਲਈ ਗਿਆ ਸੀ, ਜਿੱਥੇ ਬੀਤੇ ਦਿਨੀਂ ਅਚਾਨਕ ਦਿਲ ਦੀ ਧੜਕਣ ਰੁੱਕ ਜਾਣ ਕਾਰਨ ਨੌਜਵਾਨ ਹਰਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਜਦ ਇਸ ਦੀ ਸੂਚਨਾ ਭਾਰਤੀ ਦੂਤਾਵਾਸ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾ. ਐਸ. ਪੀ. ਸਿੰਘ ਉਬਰਾਏ ਨੂੰ ਦਿੱਤੀ ਗਈ ਤਾਂ, ਡਾ.ਉਬਰਾਏ ਨੇ ਇਸ ਸਬੰਧੀ ਸਰਬੱਤ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੂੰ ਕਾਗਜ ਪੱਤਰ ਭੇਜ ਕੇ ਪੀੜਿਤ ਪਰਿਵਾਰ ਦੇ ਪਿੰਡ ਜਾ ਕੇ ਸਾਰੀ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਕਿਹਾ। ਇਸ ਦੌਰਾਨ ਪਰਿਵਾਰ ਅਤੇ ਕੰਪਨੀ ਵੱਲੋਂ ਲੁੜੀਦੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਬੀਤੇ ਦਿਨੀਂ ਨੌਜਵਾਨ ਹਰਿੰਦਰ ਸਿੰਘ ਦੀ ਮ੍ਰਿਤਕ ਦੇਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ, ਜਿੱਥੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਵਿਸ਼ੇਸ਼ ਸਵ ਵੈਨ (ਭਾਵ ਐਂਬੂਲੈਂਸ) ਦੇ ਵਿੱਚ ਨੌਜਵਾਨ ਹਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਬਸਰਾਵਾਂ ਵਿਖੇ ਲਿਆਂਦਾ ਗਿਆ । ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਪੀੜਿਤ ਪਰਿਵਾਰ ਦੀ ਸਾਰੀ ਸਥਿਤੀ ਟਰੱਸਟ ਦੇ ਮੁੱਖੀ ਡਾ. ਐਸ. ਪੀ. ਸਿੰਘ ਉਬਰਾਏ ਦੇ ਸਨਮੁੱਖ ਰੱਖੀ ਗਈ, ਜਿਸ ਤੋਂ ਬਾਅਦ ਮਾਨਵਤਾ ਦੇ ਮਸੀਹਾ ਅਤੇ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਮਾਨਯੋਗ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਪੀੜਿਤ ਪਰਿਵਾਰ ਦੀ ਸਾਰ ਲੈਂਦਿਆਂ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਦੀ ਵਿਧਵਾ ਬਜ਼ੁਰਗ ਮਾਤਾ ਸੁਰਜੀਤ ਕੌਰ ਦੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਹੀਨਾ ਵਾਰ ਪੈਨਸ਼ਨ ਲਗਾਉਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪਿੰਡ ਬਸਰਾਵਾਂ ਵਿਖੇ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਜਿਲਾ ਜਨਰਲ ਸੈਕਟਰੀ ਰਜਿੰਦਰ ਸਿੰਘ ਬਮਰਾਹ ਵੱਲੋਂ ਬਜ਼ੁਰਗ ਮਾਤਾ ਸੁਰਜੀਤ ਕੌਰ ਨੂੰ ਪੈਨਸ਼ਨ ਦਾ ਪਹਿਲਾ ਚੈੱਕ ਭੇਂਟ ਕੀਤਾ ਗਿਆ । ਜਦ ਕਿ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਪੀੜਿਤ ਪਰਿਵਾਰ ਦੇ ਨਾਲ ਡਾ. ਐਸ. ਪੀ. ਸਿੰਘ ਉਬਰਾਏ ਵੱਲੋ ਅਤੇ ਟਰੱਸਟ ਦੀ ਜ਼ਿਲਾ ਟੀਮ ਵੱਲੋਂ ਡੂੰਘੇ ਦੁੱਖ ਦਾ ਇਜਹਾਰ ਵੀ ਕੀਤਾ ਗਿਆ। ਇਸ ਦੌਰਾਨ ਪਿੰਡ ਬਸਰਾਵਾਂ ਦੇ ਨੌਜਵਾਨ ਸਰਪੰਚ ਸਤਨਾਮ ਸਿੰਘ ਅਤੇ ਨੌਜਵਾਨ ਲੰਬੜਦਾਰ ਰਾਮ ਸਿੰਘ ਨੇ ਪੀੜਿਤ ਪਰਿਵਾਰ ਦੀ ਬਾਂਹ ਫੜਨ ਦੇ ਲਈ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਗ੍ਰਾਮ ਪੰਚਾਇਤ ਦੇ ਹੋਰ ਵੀ ਮੈਂਬਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਕੈਪਸ਼ਨ…….ਸਰਬੱਤ ਦਾ ਭਲਾ ਟਰੱਸਟ ਦੇ ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਤੇ ਹੋਰ ਮਾਤਾ ਸੁਰਜੀਤ ਕੌਰ ਨੂੰ ਚੈੱਕ ਭੇਂਟ ਕਰਦੇ ਹੋਏ।