Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਾ.ਉਬਰਾਏ ਮਨੁੱਖਤਾ ਨੂੰ ਬਚਾਉਣ ਲਈ ਕਰ ਰਹੇ ਹਨ ਪਰ ਉਪਕਾਰੀ ਤੇ ਨੇਕ ਕਾਰਜ : ਮੇਅਰ ਸੁੱਖ ਤੇਜਾ

ਡਾ.ਉਬਰਾਏ ਮਨੁੱਖਤਾ ਨੂੰ ਬਚਾਉਣ ਲਈ ਕਰ ਰਹੇ ਹਨ ਪਰ ਉਪਕਾਰੀ ਤੇ ਨੇਕ ਕਾਰਜ : ਮੇਅਰ ਸੁੱਖ ਤੇਜਾ

ਬਟਾਲਾ 14 ਅਪ੍ਰੈਲ (ਅਵਿਨਾਸ਼ ਸ਼ਰਮਾ) 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਨੇ ਡਾ.ਉਬਰਾਏ ਦਾ ਜਨਮ ਦਿਨ ਮਨਾਇਆ

14 ਅਪ੍ਰੈਲ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਤੇ ਦੁਬਈ ਦੇ ਉਘੇ ਸਿੱਖ ਸਰਦਾਰ ਕਾਰੋਬਾਰੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐੱਸ ਪੀ ਸਿੰਘ ਓਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਦੇਸ਼ ਵਿਦੇਸ਼ ਦੇ ਅੰਦਰ ਪਰਉਪਕਾਰੀ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ ਨੇ ਨਿਗਮ ਦੇ ਦਫ਼ਤਰ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਇਕਾਈ ਵੱਲੋ ਮਾਣਯੋਗ ਡਾਕਟਰ ਐੱਸ ਪੀ ਸਿੰਘ ਉਬਰਾਏ ਜੀ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਕਰਵਾਏ ਗਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਜਿਲ੍ਹਾ ਪਲੈਨਿੰਗ ਬੋਰਡ ਗੁਰਦਾਸਪੁਰ ਦੇ ਸਾਬਕਾ ਚੈਅਰਮੈਨ ਤੇ ਟਰਸਟੀ ਡਾ. ਸਤਨਾਮ ਸਿੰਘ ਨਿੱਝਰ ਸ਼ਾਮਲ ਹੋਏ। ਮੇਅਰ ਸੁੱਖਦੀਪ ਸਿੰਘ ਤੇਜਾ ਨੇ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿਚ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਜਦ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਦੀ ਬਦੌਲਤ ਪੰਜਾਬ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਲੋਕ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ ਵੱਖ ਯੋਜਨਾਵਾਂ ਦਾ ਅਨੰਦ ਮਾਣ ਰਹੇ ਹਨ। ਮੇਅਰ ਸੁੱਖ ਤੇਜਾ ਨੇ ਕਿਹਾ ਕਿ ਆਪਣੀ ਨੇਕ ਕਿਰਤ ਕਮਾਈ ਦਾ 98 ਫ਼ੀਸਦੀ ਹਿੱਸਾ ਡਾ. ਉਬਰਾਏ ਵੱਲੋਂ ਗਰੀਬਾਂ ਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਸਮਾਜ ਸੇਵਾ ਦੇ ਖੇਤਰ ਵਿਚ ਜਾਤ ਪਾਤ, ਧਰਮ ਅਤੇ ਦੇਸ਼-ਵਿਦੇਸ਼ ਦੀਆ ਹੱਦਾਂ ਸਰਹੱਦਾਂ ਨੂੰ ਵੀ ਇਕ ਪਾਸੇ ਕਰਦੇ ਹੋਏ ਇਕ ਮਿਸ਼ਨ ਦੀ ਤਰਾਂ ਨਿਸ਼ਕਾਮ ਭਾਵਨਾ ਦੇ ਨਾਲ ਸੇਵਾ ਕੀਤੀ ਜਾ ਰਹੀ ਹੈ । ਇਸ ਮੌਕੇ ਮੇਅਰ ਸੁੱਖਦੀਪ ਸਿੰਘ ਤੇਜਾ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਕੌਂਸਲਰ ਸੁਖਦੇਵ ਸਿੰਘ ਬਾਜਵਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਬਟਾਲਾ ਦੇ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ, ਕੌਂਸਲਰ ਹਰਨੇਕ ਸਿੰਘ ਨੇਕੀ, ਕੌਂਸਲਰ ਚੰਦਰ ਮੋਹਨ ਵਿੱਜ, ਕੌਂਸਲਰ ਦਵਿੰਦਰ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਸੈਕਟਰੀ ਹਰਮਿੰਦਰ ਸਿੰਘ ਬੱਬੂ, ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ, ਪ੍ਰੇਮ ਕੁਮਾਰ, ਸੁਖਜਿੰਦਰ ਸਿੰਘ, ਗੁਰਮੁੱਖ ਸਿੰਘ ਪੀ ਏ ਵੱਲੋਂ ਕੇਕ ਕੱਟ ਕੇ ਸਮਾਜ ਸੇਵੀ ਸ਼ਖਸੀਅਤ ਡਾ. ਐਸ ਪੀ ਸਿੰਘ ਉਬਰਾਏ ਨੂੰ ਮੁਬਾਰਕਬਾਦ ਦਿੰਦਿਆਂ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਵੀ ਕੀਤੀ ਗਈ।

ਕੈਪਸਨ..ਕੇਕ ਕੱਟਦੇ ਹੋਏ ਮੇਅਰ ਸੁੱਖਦੀਪ ਤੇਜਾ , ਚੇਅਰਮੈਨ ਡਾ. ਨਿੱਝਰ , ਪ੍ਰਧਾਨ ਰਵਿੰਦਰ ਮਠਾਰੂ ਤੇ ਕੌਂਸਲਰ।