Prime Punjab Times

Latest news
*ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ*  विद्यार्थियों पर हुए लाठीचार्ज के विरोध में जत्थेबंदी ने हाजीपुर चौक में पुतला फूंक किया रोष प्रदर्श... DAV पब्लिक स्कूल की छात्राओं ने जोनल लेवल टूर्नामेंट में लहराया परचम ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ : ਡਿਪਟੀ ਕਮਿਸ਼ਨਰ ਆਸ਼ਿਕਾ ... ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾ...
ADVERTISEMENT
You are currently viewing ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ

ਬਟਾਲਾ 24 ਜੁਲਾਈ (ਅਵਿਨਾਸ਼ ਸ਼ਰਮਾ )

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੰਗਹੀਣਾਂ ਨੂੰ ਵੰਡੇ ਪੈਨਸ਼ਨਾਂ ਦੇ ਚੈੱਕ

: ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਉਘੀ ਸਮਾਜ ਸੇਵੀ ਸ਼ਖਸ਼ੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਕਾਨੂੰਨੀ ਸਲਾਹਕਾਰ ਐਡਵੋਕੇਟ ਹਰਸ਼ਮੀਤ ਸਿੰਘ ਬਮਰਾਹ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੂਗਰ ਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਸ਼ਾਮਲ ਹੋਏ।
ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਸਮਾਜ ਸੇਵੀ ਸ਼ਖਸ਼ੀਅਤ ਸੁਖਬੀਰ ਸਿੰਘ ਵਾਹਲਾ
ਨੇ ਕਿਹਾ ਕਿ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਉਨਾਂ ਨੇ ਕਿਹਾ ਕਿ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ, ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਨੇਕ ਕਾਰਜ ਕੀਤੇ ਜਾ ਰਿਹੇ ਹਨ । ਸੀਨੀਅਰ ਅਕਾਲੀ ਨੇਤਾ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਜਦ ਵੀ ਦੇਸ਼ ਅਤੇ ਖਾਸ ਕਰਕੇ ਪੰਜਾਬ ਤੇ ਕੋਈ ਸੰਕਟ ਦੀ ਘੜੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਡਾ. ਐਸ. ਪੀ. ਸਿੰਘ ਉਬਰਾਏ ਲੋੜਵੰਦਾਂ ਦੀ ਸਹਾਇਤਾ ਕਰਨ ਦੇ ਲਈ ਪਹੁੰਚ ਜਾਂਦੇ ਹਨ। ਉਹਨਾਂ ਕਿਹਾ ਕਿ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਡਾ. ਉਬਰਾਏ ਨੇ ਸਮਾਜ ਸੇਵੀ ਖੇਤਰ ਦੇ ਵਿੱਚ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ, ਬਲਕਿ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਹਮੇਸ਼ਾ ਲੋੜਵੰਦਾਂ ਦੀ ਦਿਲ ਖੋਲ ਕੇ ਸਹਾਇਤਾ ਕੀਤੀ ਹੈ। ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ. ਪੀ. ਸਿੰਘ ਉਬਰਾਏ ਟਰੱਸਟ ਦੀ ਜਿਲਾ ਟੀਮ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ : ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ,ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ।

error: copy content is like crime its probhihated