Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਤੇ ਸਲਾਘਾਯੋਗ ਕਾਰਜ : ਨਰੇਸ਼ ਗੋਇਲ

ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਤੇ ਸਲਾਘਾਯੋਗ ਕਾਰਜ : ਨਰੇਸ਼ ਗੋਇਲ

ਬਟਾਲਾ 27 ਮਈ (ਅਵਿਨਾਸ਼ ਸ਼ਰਮਾ)

ਤਰਨਤਾਰਨ ਲਈ ਡੈਡ ਬਾਡੀ ਫਰੀਜਰਾਂ ਦੀ ਗੱਡੀ ਕੀਤੀ ਰਵਾਨਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਤਹਿਤ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਨੇਕ ਅਤੇ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰੇਸ਼ ਗੋਇਲ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟਰੱਸਟ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਦੇ ਨਾਲ ਮਿਲ ਕੇ ਜਿਲਾ ਤਰਨਤਾਰਨ ਵਿਖੇ ਪੈਂਦੇਂ ਵੱਖ ਵੱਖ ਪਿੰਡਾਂ ਦੇ ਲੋੜਵੰਦਾਂ ਦੇ ਲਈ ਡੈਡ ਬਾਡੀ ਫਰੀਜ਼ਰਾਂ ਦੀ ਗੱਡੀ ਨੂੰ ਰਵਾਨਾ ਕਰਦਿਆਂ ਕੀਤਾ। ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੇ ਕਿਹਾ ਕਿ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਖਰਚ ਕੀਤਾ ਜਾ ਰਿਹਾ ਹੈ। ਜਦਕਿ ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਦੇਸ਼ ਵਿਦੇਸ਼ ਦੇ ਪੀੜਿਤ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੇ ਕਿਹਾ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਅਰਬ ਦੇਸ਼ਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਕਤ ਕਰਵਾਉਂਦਿਆਂ ਕਰੋੜਾਂ ਰੁਪਏ ਦੀ ਬਲੱਡ ਮਣੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਡਾਕਟਰ ਉਬਰਾਏ ਵੱਲੋਂ ਖਾੜੀ ਦੇਸ਼ਾਂ ਦੇ ਵਿੱਚ ਵੱਖ-ਵੱਖ ਹਾਦਸਿਆਂ ਦੌਰਾਨ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਬਾਦਨਸੀਬ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵੀ ਖਾੜੀ ਦੇਸ਼ਾਂ ਤੋਂ ਆਪਣੇ ਦੇਸ਼ ਖਾਸ ਕਰਕੇ ਪੰਜਾਬ ਲਿਆਂਦੀਆਂ ਗਈਆਂ ਹਨ, ਜਦਕਿ ਇਹਨਾਂ ਪੀੜਿਤ ਪਰਿਵਾਰਾਂ ਦੀ ਸਾਰ ਲੈਂਦੀਆਂ ਡਾਕਟਰ ਉਬਰਾਏ ਵੱਲੋਂ ਪਰਿਵਾਰਾਂ ਦੀਆਂ ਪੈਨਸ਼ਨਾਂ ਵੀ ਲਗਾਈਆਂ ਗਈਆਂ ਹਨ। ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੀ ਇਕਾਈ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਪੂਰੀ ਤਨਦੇਹੀ ਦੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਤਾਂ ਜੋ ਟਰੱਸਟ ਦੇ ਮਾਧਿਅਮ ਰਾਹੀਂ ਹਰ ਵਰਗ ਨੂੰ ਰਾਹਤ ਦਿੱਤੀ ਜਾ ਸਕੇ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।