Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਨੇਕ ਕਾਰਜ ਜਾਰੀ

ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਨੇਕ ਕਾਰਜ ਜਾਰੀ

ਬਟਾਲਾ 21 ਜਨਵਰੀ ( ਅਵਿਨਾਸ਼ ਸ਼ਰਮਾ )

: ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਨੇਕ ਅਤੇ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਟਰੱਸਟ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਦੇ ਨਾਲ ਮਿਲ ਕੇ ਚੰਡੀਗੜ੍ਹ ਮੋਹਾਲੀ ਦੇ ਫੇਸ 11 ਵਿਖੇ ਪੈਂਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੋੜਵੰਦਾਂ ਦੇ ਲਈ ਡੈਡ ਬਾਡੀ ਫਰੀਜ਼ਰ ਦੀ ਗੱਡੀ ਨੂੰ ਰਵਾਨਾ ਕਰਦਿਆਂ ਕੀਤਾ। ਸਮਾਜ ਸੇਵੀ ਆਗੂ ਤੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਖਰਚ ਕੀਤਾ ਜਾ ਰਿਹਾ ਹੈ। ਜਦਕਿ ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਬੰਗਲਾਦੇਸ਼ ਦੇ ਪੀੜਿਤ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਅਰਬ ਦੇਸ਼ਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਕਤ ਕਰਵਾਉਂਦਿਆਂ ਕਰੋੜਾਂ ਰੁਪਏ ਦੀ ਬਲੱਡ ਮਣੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ। ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਡਾਕਟਰ ਉਬਰਾਏ ਵੱਲੋਂ ਖਾੜੀ ਦੇਸ਼ਾਂ ਦੇ ਵਿੱਚ ਵੱਖ-ਵੱਖ ਹਾਦਸਿਆਂ ਦੌਰਾਨ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਬਾਦਨਸੀਬ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਖਾੜੀ ਦੇਸ਼ਾਂ ਤੋਂ ਆਪਣੇ ਦੇਸ਼ ਖਾਸ ਕਰਕੇ ਪੰਜਾਬ ਲਿਆਂਦੀਆਂ ਗਈਆਂ ਹਨ, ਜਦਕਿ ਇਹਨਾਂ ਪੀੜਿਤ ਪਰਿਵਾਰਾਂ ਦੀ ਸਾਰ ਲੈਂਦੀਆਂ ਡਾਕਟਰ ਉਬਰਾਏ ਵੱਲੋਂ ਪਰਿਵਾਰਾਂ ਦੀਆਂ ਪੈਨਸ਼ਨਾਂ ਵੀ ਲਗਾਈਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੀ ਟੀਮ ਪੂਰੀ ਤਨਦੇਹੀ ਦੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ….
ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਡੈਡ ਬਾਡੀ ਫਰੀਜ਼ਰ ਦੀ ਗੱਡੀ ਨੂੰ ਰਵਾਨਾ ਕਰਦੇ ਹੋਏ।