Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡਾ.ਉਬਰਾਏ ਦੇ ਯਤਨਾਂ ਸਦਕਾ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ 25 ਦਿਨਾਂ ਬਾਅਦ ਦੁਬਈ ਤੋਂ ਪਿੰਡ ਪਹੁੰਚਿਆ

ਡਾ.ਉਬਰਾਏ ਦੇ ਯਤਨਾਂ ਸਦਕਾ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ 25 ਦਿਨਾਂ ਬਾਅਦ ਦੁਬਈ ਤੋਂ ਪਿੰਡ ਪਹੁੰਚਿਆ

ਬਟਾਲਾ 27 ਦਸੰਬਰ ( ਅਵਿਨਾਸ਼ ਸ਼ਰਮਾ)

ਡਾ. ਉਬਰਾਏ ਨੇ ਹੁੱਣ ਤੱਕ 381 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਹਨਾਂ ਦੇ ਵਾਰਸਾਂ ਤੱਕ ਪਹੁੰਚਾਏ : ਪ੍ਰਧਾਨ ਰਵਿੰਦਰ ਸਿੰਘ ਮਠਾਰੂ

:  ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ. ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਜਿਲਾ ਗੁਰਦਾਸਪੁਰ ਦੇ ਪਿੰਡ ਕੋਟ ਮੰਜਲਸ ਦੇ 39 ਸਾਲਾ ਨੌਜਵਾਨ ਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ 25 ਦਿਨਾਂ ਬਾਅਦ ਦੁਬਈ ਤੋਂ ਜੱਦੀ ਪਿੰਡ ਪਹੁੰਚਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਐਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਮਨਦੀਪ ਸਿੰਘ ਕੁੱਝ ਸਾਲ ਪਹਿਲਾਂ ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਦੁਬਈ ਵਿਖੇ ਕੰਮ ਕਾਜ ਕਰਨ ਲਈ ਆਇਆ ਸੀ। ਅਤੇ ਬੀਤੀ 22 ਨਵੰਬਰ ਨੂੰ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਮੁੜ ਵਾਪਸ ਦੁਬਈ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਦੁਬਈ ਪਹੁੰਚਣ ਤੋਂ ਕੁੱਝ ਦਿਨ ਬਾਅਦ 1 ਦਸੰਬਰ ਨੂੰ ਮਨਦੀਪ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ । ਡਾਕਟਰ ਐਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਇਸ ਮੰਗਭਾਗੀ ਘਟਨਾ ਸਬੰਧੀ ਪੀੜਿਤ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਨਾਲ ਸੰਪਰਕ ਕਰਕੇ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। ਉਹਨਾਂ ਦੱਸਿਆ ਕਿ ਇਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖਰੇਖ ਹੇਠ ਸਾਰੇ ਲੁੜੀਂਦੇ ਕਾਗਜਾਤ ਮੁਕੰਮਲ ਕਰਵਾ ਕੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਦੇ ਜੱਦੀ ਪਿੰਡ ਕੋਟ ਮੰਜਲਸ ਭੇਜਿਆ ਗਿਆ ਹੈ। ਡਾਕਟਰ ਉਬਰਾਏ ਨੇ ਇੱਥੇ ਇਹ ਵੀ ਸਪਸ਼ਟ ਕੀਤਾ ਹੈ ਕਿ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਰਿਵਾਰ ਵੱਲੋਂ ਕੀਤਾ ਗਿਆ ਹੈ। ਇਸ ਦੌਰਾਨ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ ਪਿੰਡ ਕੋਟ ਮੰਜਲਸ ਪਹੁੰਚਣ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਵਿੱਤ ਸੈਕਟਰੀ ਰਜਿੰਦਰ ਸਿੰਘ ਰਾਜੂ, ਯੋਧਵੀਰ ਸਿੰਘ, ਰੋਹਿਤ ਕੁਮਾਰ ਪਿੰਡ ਕੋਟ ਮਜਲਸ ਵਿਖੇ ਪਹੁੰਚੇ ਜਿੱਥੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੁੱਚੇ ਟੀਮ ਮੈਂਬਰਾਂ ਵੱਲੋਂ ਪਰਿਵਾਰ ਦੇ ਨਾਲ ਮਾਨਯੋਗ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉੱਥੇ ਨਾਲ ਹੀ ਕਿਹਾ ਗਿਆ ਕਿ ਡਾ. ਐਸ. ਪੀ. ਸਿੰਘ ਉਬਰਾਏ ਪੀੜਿਤ ਪਰਿਵਾਰ ਦੀ ਹਰ ਪ੍ਰਕਾਰ ਦੇ ਨਾਲ ਸਹਾਇਤਾ ਵੀ ਕਰਨਗੇ। ਇਸ ਮੌਕੇ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੇ ਮਾਤਾ ਜਗਦੀਸ਼ ਕੌਰ, ਜੀਜਾ ਸੰਦੀਪ ਸਿੰਘ, ਭੈਣ ਲਵਪ੍ਰੀਤ ਕੌਰ, ਜਗਦੀਪ ਸਿੰਘ ਦੁਬਈ, ਗੁਰਮੀਤ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਪਹੁੰਚੇ ਮੈਂਬਰਾਂ ਅਤੇ ਸਾਕ ਸਬੰਧੀਆਂ ਵੱਲੋਂ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ।

ਕੈਪਸ਼ਨ…..ਡਾ.ਉਬਰਾਏ ਦੇ ਯਤਨਾਂ ਸਦਕਾ ਪਿੰਡ ਪਹੁੰਚੇ ਮਨਦੀਪ ਸਿੰਘ ਦਾ ਅੰਤਿਮ ਸੰਸਕਾਰ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਹੋਰ ਪਰਿਵਾਰਕ ਮੈਂਬਰ ।

error: copy content is like crime its probhihated