Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ. ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਹੜ ਪੀੜਤਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ

ਡਾ. ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਹੜ ਪੀੜਤਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ

ਬਟਾਲਾ 17 ਸਤੰਬਰ ( ਅਵਿਨਾਸ਼ ਸ਼ਰਮਾ)

ਜਿਲਾ ਗੁਰਦਾਸਪੁਰ ਨੇ ਹੜ ਪੀੜਤਾਂ ਨੂੰ ਵੰਡਿਆ ਪਸ਼ੂਆਂ ਦਾ ਚਾਰਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਹੜ ਪੀੜਤਾਂ ਦੇ ਲਈ ਚਲਾਏ ਜਾ ਰਹੇ ਰਾਹਤ ਕਾਰਜ ਨਿਰੰਤਰ ਜਾਰੀ ਹਨ। ਜਿਸ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ ਤੇ ਹੋਰ ਟੀਮ ਮੈਂਬਰਾਂ ਵੱਲੋਂ ਡਾਕਟਰ ਐਸ. ਪੀ. ਸਿੰਘ ਉਬਰਾਏ ਦੀ ਯੋਗ ਰਹਿਨੁਮਾਈ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਪਹੁੰਚ ਕੇ ਹੜ ਪੀੜਿਤ ਪਰਿਵਾਰਾਂ ਦੀ ਸਾਰ ਲੈਂਦਿਆਂ ਪਸ਼ੂ ਪਾਲਕਾਂ ਨੂੰ 42 ਟਨ ਪਸ਼ੂਆਂ ਦਾ ਸੁੱਕਾ ਚਾਰਾ ਵੰਡਿਆ ਗਿਆ। ਇਸ ਮੌਕੇ ਤਹਿਸੀਲਦਾਰ ਰਜਿੰਦਰ ਸਿੰਘ ਅਤੇ ਵੈਟਨਰੀ ਵਿਭਾਗ ਦੇ ਸੀਨੀਅਰ ਡਾਕਟਰ ਰਨਵਿਜੇ ਸਿੰਘ ਤੇ ਹੋਰ ਵੀ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਮੁਢਲੇ ਤੌਰ ਤੇ ਹੜ ਪੀੜਤਾਂ ਦੇ ਲਈ ਰਾਹਤ ਕਾਰਜ ਚਲਾਉਂਦਿਆਂ ਢਾਈ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਜਿਸ ਦੇ ਅੰਤਰਗਤ ਜਿੱਥੇ ਪਸ਼ੂਆਂ ਦੇ ਲਈ ਸੁੱਕਾ ਚਾਰਾ ਵੱਡੇ ਪੱਧਰ ਤੇ ਵੰਡਿਆ ਜਾ ਰਿਹਾ ਹੈ, ਉੱਥੇ ਨਾਲ ਹੀ ਹੜ ਪੀੜਤਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਵੀ ਸਹਾਇਤਾ ਸਮੱਗਰੀ ਵੱਡੀ ਜਾ ਰਹੀ ਹੈ। ਉਨਾ ਦੱਸਿਆ ਕਿ ਮੁਢਲੇ ਤੌਰ ਤੇ ਵੇਖਣ ਨੂੰ ਮਿਲਿਆ ਹੈ ਕਿ ਹਾੜ ਪੀੜਿਤ ਪਰਿਵਾਰਾਂ ਨੂੰ ਪਸ਼ੂਆਂ ਦੇ ਚਾਰੇ ਦੀ ਸਖਤ ਜਰੂਰਤ ਹੈ, ਇਸ ਲਈ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਹੜ ਪੀੜਿਤ ਪਰਿਵਾਰਾਂ ਦੇ ਨਾਲ ਵਾਅਦਾ ਕੀਤਾ ਗਿਆ ਹੈ ਕਿ ਪਸ਼ੂਆਂ ਨੂੰ ਹਰ ਹੀਲੇ ਚਾਰਾ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਵੱਡੇ ਪੱਧਰ ਤੇ ਸੁੱਕਾ ਚਾਰਾ ਵੰਡਿਆ ਗਿਆ। ਇਸ ਮੌਕੇ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਕਿਸਾਨਾਂ ਤੋਂ ਇਲਾਵਾ ਪਸ਼ੂ ਪਾਲਕਾਂ ਨੇ ਡਾਕਟਰ ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਮੁਸ਼ਕਿਲ ਦੀ ਘੜੀ ਵਿੱਚ ਮੋਹਰੇ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜੋ ਕਿ ਬਹੁਤ ਹੀ ਨੇਕ ਅਤੇ ਸਲਾਘਾਯੋਗ ਕਾਰਜ ਹੈ।

ਕੈਪਸ਼ਨ….ਹੜ ਪੀੜਤਾਂ ਨੂੰ ਸੁੱਕਾ ਚਾਰਾ ਵੰਡਦੇ ਹੋਏ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜੋਧਵੀਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਡਾ ਰਨਵਿਜੇ ਸਿੰਘ ਤੇ ਹੋਰ ਮੈਂਬਰ।