Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਨਸ਼ਿਆਂ ਦੇ ਖਾਤਮੇ ਅਤੇ ਪੀੜਤਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ : ਆਸ਼ਿਕਾ ਜੈਨ

ਨਸ਼ਿਆਂ ਦੇ ਖਾਤਮੇ ਅਤੇ ਪੀੜਤਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ : ਆਸ਼ਿਕਾ ਜੈਨ

ਹੁਸ਼ਿਆਰਪੁਰ, 25 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨਾਲ ਮਿਲ ਕੇ ਸਮੂਹਿਕ ਉਪਰਾਲ ਕਰਨ ਦੀ ਕੀਤੀ ਅਪੀਲ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੀ ਗ੍ਰਿਫਤ ਵਿਚ ਆਏ ਨੌਜਵਾਨਾਂ ਦੇ ਇਲਾਜ ਤੇ ਪੁਨਰਵਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੁਹਿੰਮ ਵਿਚ ਪੁਲਿਸ, ਸਿਹਤ ਵਿਭਾਗ ਅਤੇ ਸਮਾਜਿਕ ਸੰਗਠਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਉਹ ਅੱਜ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਕਜੁਟ ਹੋ ਕੇ ਸਮਰਪਿਤ ਭਾਵ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਹੁਣ ਤੱਕ 527 ਸੰਪਰਕ ਮੀਟਿੰਗਾਂ ਕੀਤੀਆਂ ਜਾ ਚੁੱਕੀਆ ਹਨ ਅਤੇ 970 ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਯਤਨਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀਆਂ ਹਨ।

ਆਸ਼ਿਕਾ ਜੈਨ ਨੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਸਬੰਧਤ ਡੀ.ਐਸ.ਪੀ. ਨਾਲ ਮਿਲ ਕੇ ਮੀਟਿੰਗਾਂ ਕਰਨ ਅਤੇ ਮੁਹਿੰਮ ਦੀ ਗਤੀ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਨਰਵਾਸ ਕੇਂਦਰਾਂ ਰਾਹੀਂ ਨਸ਼ਾ ਛੁਡਾਉਣ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜਿਕ ਬੁਰਾਈ ਵਿਰੁੱਧ ਪ੍ਰਸ਼ਾਸਨ ਦਾ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿਚ ਸਹਿਯੋਗ ਕਰਨ।  

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ. ਡੀ.ਐਮ. ਹੁਸ਼ਿਆਰਪੁਰ ਸੰਜੀਵ ਕੁਮਾਰ,ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਸਮੇਂ ਕਈ ਹੋਰ ਅਧਿਕਾਰੀ ਮੌਜੂਦ ਸਨ।

error: copy content is like crime its probhihated