Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤੀ ਜਾਗਰੂਕਤਾ ਅਭਿਆਨ’ ਤਹਿਤ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤੀ ਜਾਗਰੂਕਤਾ ਅਭਿਆਨ’ ਤਹਿਤ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 19 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਸ਼ਿਵਾਲਿਕ ਹਿਲਜ਼ ਵੈਲਫ਼ੇਅਰ ਸੋਸਾਇਟੀ ਹੁਸ਼ਿਆਰਪੁਰ ਅਤੇ ਸੁਸਾਇਟੀ ਫ਼ਾਰ ਸਰਵਿਸ ਟੂ ਵਲੰਟਰੀ ਨੌਰਥ ਪੰਜਾਬ ਦੇ ਸਾਂਝੇ ਸਹਿਯੋਗ ਨਾਲ ‘ਨਸ਼ਾ ਮੁਕਤੀ ਜਾਗਰੂਕਤਾ ਅਭਿਆਨ’ ਤਹਿਤ ਸੈਮੀਨਾਰ ਕਰਾਇਆ ਗਿਆ। ਇਸ ਮੌਕੇ ਸੇਵਾ ਮੁਕਤ ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸ਼੍ਰੀ ਅਮਰਜੀਤ ਹਮਰੋਲ ਚੀਫ਼ ਐਡਵਾਈਜ਼ਰ ਸ਼ਿਵਾਲਿਕ ਹਿਲਜ਼ ਸੋਸਾਇਟੀ, ਹੁਸ਼ਿਆਰਪੁਰ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਉਹਨਾਂ ਨਾਲ ਹਰਦੀਪ ਕੌਰ ਕੌਂਸਲਰ (ਨਸ਼ਾ ਮੁਕਤੀ ਕੇਂਦਰ, ਭੂੰਗਾ ), ਸ਼੍ਰੀ ਦਵਿੰਦਰ ਸਿੰਘ ਸੋਸ਼ਲ ਐਕਟਿਵਿਸ ਵੀ ਹਾਜ਼ਰ ਹੋਏ। ਇਸ ਮੌਕੇ ਸ਼੍ਰੀ ਅਮਰਜੀਤ ਹਮਰੋਲ ਅਤੇ ਮੈਡਮ ਹਰਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਏ ਅਭਿਆਨ ਵਿੱਚ ਸਾਨੂੰ ਸਾਰਿਆਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਨਸ਼ੇ ਸਾਡੇ ਸਰੀਰ ਦਾ ਨੁਕਸਾਨ ਕਰਨ ਦੇ ਨਾਲ ਨਾਲ ਸਮਾਜਿਕ ਤੇ ਆਰਥਿਕ ਪੱਖੋਂ ਵੀ ਨੂੰ ਸਾਨੂੰ ਕਮਜ਼ੋਰ ਕਰਦੇ ਹਨ, ਇਸ ਲਈ ਨਸ਼ੇ ਨੂੰ ਸਮਾਜ ਵਿਚੋਂ ਜੜ੍ਹੋਂ ਖ਼ਤਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੀ ਨਸ਼ਾ ਵਿਰੁੱਧ ਵਿਚਾਰ ਪੇਸ਼ ਕੀਤੇ ਅਤੇ ਇਨਾਮ ਪ੍ਰਾਪਤ ਕੀਤੇ | ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਪੱਖੋਂ ਤਾਕਤਵਰ ਹੋਣ ਲਈ ਪ੍ਰੇਰਿਤ ਕੀਤਾ ਅਤੇ ਖੇਡਾਂ ਨਾਲ ਜੁੜਨ ਲਈ ਵੀ ਪ੍ਰੇਰਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਸੁਖਵਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।