Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing “ਨਸ਼ਾ ਮੁਕਤ ਭਾਰਤ ਅਭਿਆਨ” ਦੇ ਤਹਿਤ ਵਿਸੇਸ਼ ਗਤੀਵਿਧੀ ਕਰਵਾਈ ਗਈ

“ਨਸ਼ਾ ਮੁਕਤ ਭਾਰਤ ਅਭਿਆਨ” ਦੇ ਤਹਿਤ ਵਿਸੇਸ਼ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 26 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ.,ਰੈੱਡ ਰਿਬਨ ਅਤੇ ਐਂਟੀ ਡਰੱਗ ਯੂਨਿਟ ਵਲੋਂ ਬ੍ਰਹਮ ਕੁਮਾਰੀ ਕੇਂਦਰ, ਗੜ੍ਹਦੀਵਾਲਾ ਦੇ ਸਹਿਯੋਗ ਨਾਲ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਤਹਿਤ ਵਿਸੇਸ਼ ਗਤੀਵਿਧੀ ਕਰਵਾਈ ਗਈ। ਇਸ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੰੂ ਨਸ਼ੇ ਦੇ ਵੱਖ-ਵੱਖ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਡਾਕੂਮੈਂਟਰੀ ਦਿਖਾਈ ਗਈ ਕਿ ਕਿਸ ਤਰ੍ਹਾਂ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਬਲਕਿ ਉਸਦੇ ਪਰਿਵਾਰ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਨਸ਼ਾ ਨਾ ਕਰਨ ਲਈ ਪ੍ਰੇਰਦਿਆਂ ਹੋਏ ਕਿਹਾ ਕਿ ਅਜੋਕੇ ਸਮਾਜ ਵਿਚੋਂ ਨਸ਼ੇ ਦੇ ਕੋੜ੍ਹ ਨੁੰ ਕੱਢਣ ਲਈ ਨੌਜਵਾਨਾਂ ਨੁੰ ਮਹੱਤਵਪੂਰਨ ਕਦਮ ਚੁੱਕਣੇ ਚਾਹੀਦੇ ਹਨ। ਇਸ ਮੋਕੇ ਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।