Prime Punjab Times

Latest news
*‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ
ADVERTISEMENT
You are currently viewing *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ ‘ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀਤੀ ਸ਼ਿਰਕਤ*

*‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ ‘ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀਤੀ ਸ਼ਿਰਕਤ*

ਗੜ੍ਹਦੀਵਾਲਾ (ਚੌਧਰੀ )

: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਾਜਪਾ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਗੜ੍ਹਦੀਵਾਲਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ,ਮੁਕੇਰੀਆਂ ਹਲਕੇ ਦੇ ਵਿਧਾਇਕ ਜੰਗੀ ਲਾਲ ਮਹਾਜਨ,ਜਨਰਲ ਸਕੱਤਰ ਪੰਜਾਬ ਪਰਮਿੰਦਰ ਸਿੰਘ ਬਰਾਡ,ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਨਹਾਸ,ਸਾਬਕਾ ਮੰਤਰੀ ਸੋਮ ਪ੍ਰਕਾਸ਼ ਸਮੇਤ ਭਾਜਪਾ ਦੇ ਹੋਰ ਆਗੂਆਂ ਅਤੇ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ।

ਯਾਤਰਾ ਦੇ ਗੜ੍ਹਦੀਵਾਲਾ ਪਹੁੰਚਣ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਟਰੈਕਟਰਾਂ ਨਾਲ ਟਰੈਕਟਰ ਰੈਲੀ ਵੀ ਕੱਢੀ ਗਈ,

ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ। ਅਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ, ਖੇਡਾਂ ਅਤੇ ਹੋਰ ਭਾਜਪਾ ਦੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਗੜ੍ਹਦੀਵਾਲਾ ਵਿੱਚ ਯਾਤਰਾ ਦੇ ਸਵਾਗਤ ਦੌਰਾਨ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਮੰਡਲ ਪ੍ਰਧਾਨ ਕੈਪਟਨ ਸਵਰਨ ਸਿੰਘ,,ਆਗੂ ਸ਼ਿਵ ਦਿਆਲ ,ਡਾ ਸਵਰਨਕਾਂਤ ਪਰਾਸ਼ਰ,ਸਾਬਕਾ ਮੰਡਲ ਪ੍ਰਧਾਨ ਗੋਪਾਲ ਐਰੀ, ਸਾਬਕਾ ਜਿਲਾ ਪ੍ਰਧਾਨ ਅਜੇ ਕੌਸ਼ਲ ਸੇਠੂ ਤੇ ਯੋਗੇਸ਼ ਸਪਰਾ,ਪਿੰਕੀ ਦਸੂਆ,ਸ਼ਿਵਮ ਸ਼ਰਮਾ ਤਲਵਾੜਾ,ਅੰਕਿਤ ਰਾਣਾ,ਨਿਤਿਨ ਪੁਰੀ ਆਦਿ ਭਾਜਪਾ ਆਗੂ ਹਾਜ਼ਰ ਸਨ ।