Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

28 ਸਤੰਬਰ : 13 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਪੁੱਤਰ ਰਾਜਮਲ ਵਾਸੀ ਗਾਲੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸ਼ਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਏ ਐਸ ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਜਾ ਮੋੜ ਪਰ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਪੁੱਤਰ ਰਾਜਮਲ ਵਾਸੀ ਗਾਲੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਜੋ ਆਪਣੀ ਨਾਈ ਦੀ ਦੁਕਾਨ ਟਾਹਲੀ ਮੋੜ ਤੇ ਕਰਦਾ  ਹੈ ਆਪਣੇ ਗਾਹਕਾਂ ਨੂੰ ਨਸ਼ੇ ਦੇ ਟੀਕੇ ਵੇਚ ਰਿਹਾ ਹੈ। ਜੇਕਰ ਹੁਣੇ ਰੋਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਸ਼ੇ ਦੇ ਟੀਕੇ ਮਿਲ ਸਕਦੇ ਹਨ। ਜਿਸ ਦੀ ਦੁਕਾਨ ਪਰ ਰੇਡ ਕੀਤਾ ਤਾਂ ਹਰਦੀਪ ਸਿੰਘ ਆਪਣੀ ਦੁਕਾਨ ਤੇ ਬੈਠੇ ਸੀ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਹਰਦੀਪ ਸਿੰਘ ਪੁੱਤਰ ਰਾਜਮਲ ਵਾਸੀ ਗਾਲੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੀ ਦੁਕਾਨ ਦੀ ਤਲਾਸ਼ੀ ਕਰਨ ਤੇ 13 ਟੀਕੇ BUPRENORPHINE INJECTION IP 0.3 MG/ML 2 ML ਬਰਾਮਦ ਹੋਣ ਤੇ  FIR NO 92 ਮਿਤੀ 27-09-2023 ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।