Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਸ਼ੀਲੇ ਟੀਕਿਆਂ ਬਿਨਾਂ ਲੇਵਲ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਨਸ਼ੀਲੇ ਟੀਕਿਆਂ ਬਿਨਾਂ ਲੇਵਲ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

: 37 ਨਸ਼ੀਲੇ ਟੀਕੇ ਬਿਨਾਂ ਲੇਵਲ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਲੇਟ ਦਰਸ਼ਨ ਸਿੰਘ ਵਾਸੀ ਚਿਪੜਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ ਐਸ.ਆਈ ਬਲਵੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਚੋਹਕਾ ਤੋਂ ਚਿੱਪੜਾ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਸੜਕ ਕਿਨਾਰੇ ਇੱਕ ਖੇਤ ਦੇ ਮੋਟਰ ਵਾਲੇ ਕਮਰੇ ਤੋਂ ਥੋੜਾ ਅੱਗੇ ਪਹੁੰਚੇ ਤਾਂ ਇੱਕ ਮੋਨਾ ਵਿਅਕਤੀ ਸੜਕ ਦੇ ਸੱਜੇ ਕਿਨਾਰੇ ਘਾਹ ਪਰ ਬੈਠਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਨੂੰ ਸੁੱਟ ਕੇ ਖਿਸਕਣ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸਨੇ ਆਪਣਾ ਨਾਮ ਚਰਨਜੀਤ ਸਿੰਘ ਪੁੱਤਰ ਲੇਟ ਦਰਸ਼ਨ ਸਿੰਘ ਵਾਸੀ ਚਿਪੜਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਵੱਲੋਂ ਸੁੱਟੇ ਮੋਮੀ ਲਿਫਾਫਾ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 37 ਨਸ਼ੀਲੇ ਟੀਕੇ ਬ੍ਰਾਮਦ ਹੋਣ  ਤੇ ਮੁਕੱਦਮਾ ਨੰਬਰ 30 ਮਿਤੀ 05-04-2025 भःप 22-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।