ਤਲਵਾੜਾ / ਦਸੂਹਾ (ਚੌਧਰੀ)
: 1006 ਨਸ਼ੀਲੀਆ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਤਲਵਾੜਾ ਪੁਲਿਸ ਨੇ ਕਾਬੂ ਕੀਤਾ ਹੈ।
ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਤਲਵਾੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਓਮ ਪ੍ਰਕਾਸ਼ ਨੇ ਸਾਥੀ ਕਰਮਚਾਰੀਆਂ ਸਮੇਤ ਅਰੋਪੀ ਰੀਤਿਕ ਕੁਮਾਰ ਪੁੱਤਰ ਜੀਵਨ ਦਾਸ ਵਾਸੀ ਸਾਂਡਪੁਰ ਨੰਬਰ 02 ਤਲਵਾੜਾ ਥਾਣਾ ਤਲਵਾੜਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 1006 ਨਸੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 20 ਮਿਤੀ 27.03.2025 ਅ:ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਤਲਵਾੜਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।