ਦਸੂਹਾ 5 ਫਰਵਰੀ (ਚੌਧਰੀ)
: 455 ਨਸ਼ੀਲਿਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਸੁਖਵੀਰ ਸਿੰਘ ਉਰਫ ਸ਼ੈਂਟੀ ਪੁੱਤਰ ਪ੍ਰੇਮ ਚੰਦ ਵਾਸੀ ਗੱਗ ਸੁਲਤਾਨ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਤੇ ਨਰਿੰਦਰਪਾਲ ਉਰਫ ਪੰਡਤ ਪੁੱਤਰ ਮਹੇਸ਼ ਕੁਮਾਰ ਵਾਸੀ ਪੱਸੀ ਬੇਟ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।
ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ,ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।ਜਦੋ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਚੀਮਾ ਪੈਟਰੋਲ ਪੰਪ ਚੋਂਕ ਮੌਜੂਦ ਸੀ ਤਾਂ ਪੈਟਰੋਲ ਪੰਪ ਵੱਲੋ ਸਰਵਿਸ ਰੋਡ ਪਰ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਿਆ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਜੈਕਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਤਾ ਦੋੜਨ ਲੱਗਾ। ਜਿਸ ਨੂੰ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਸੁਖਵੀਰ ਸਿੰਘ ਉਰਫ ਸ਼ੈਂਟੀ ਪੁੱਤਰ ਪ੍ਰੇਮ ਚੰਦ ਵਾਸੀ ਗੱਗ ਸੁਲਤਾਨ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ । ਜੋ ਸੁਖਵੀਰ ਸਿੰਘ ਉਰਫ ਸੈਂਟੀ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 145 ਨਸ਼ੀਲੀਆ ਗੋਲੀਆਂ ਰੰਗ ਸੰਤਰੀ ਬ੍ਰਾਮਦ ਹੋਈਆਂ। ਜਿਸ ਤੇ ਸੁਖਵੀਰ ਸਿੰਘ ਉਰਫ ਸ਼ੈਂਟੀ ਉਕਤ ਖਿਲਾਫ ਮੁੱਕਦਮਾ ਨੰਬਰ 25 ਮਿਤੀ 04-02- 2024 ਅ/ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।
ਇਸੇ ਤਰਾਂ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਉਸਮਾਨ ਸ਼ਹੀਦ ਗੇਟ ਮੋੜ ਪਰ ਮੌਜੂਦ ਸੀ ਤਾਂ ਦਸੂਹਾ ਸ਼ਹਿਰ ਵੱਲੋ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਿਆ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਜੈਕਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਤਾ ਦੋੜਨ ਲੱਗਾ ਜਿਸ ਨੂੰ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਨਰਿੰਦਰਪਾਲ ਉਰਫ ਪੰਡਤ ਪੁੱਤਰ ਮਹੇਸ਼ ਕੁਮਾਰ ਵਾਸੀ ਪੱਸੀ ਬੇਟ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ । ਜੋ ਨਰਿੰਦਰ ਪਾਲ ਉਰਫ ਪੰਡਤ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 310 ਨਸ਼ੀਲੀਆਂ ਗੋਲੀਆ ਰੰਗ ਸੰਤਰੀ ਬ੍ਰਾਮਦ ਹੋਈਆ। ਜਿਸ ਤੇ ਨਰਿੰਦਰ ਪਾਲ ਉਰਫ ਪੰਡਤ ਸ਼ੈਂਟੀ ਉਕਤ ਖਿਲਾਫ ਮੁੱਕਦਮਾ ਨੰਬਰ 26 ਮਿਤੀ 04-02-2024 ਅ/ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।








