Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨਸ਼ਿਆਂ ਤਹਿਤ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ

ਨਸ਼ਿਆਂ ਤਹਿਤ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ

ਬਟਾਲਾ, 18 ਜੂਨ ( ਅਵਿਨਾਸ਼ ਸ਼ਰਮਾ )

: ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਡੀ.ਐਸ.ਪੀ ਸਿਟੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਸੁਖਜਿੰਦਰ ਸਿੰਘ, ਐਸ.ਐਚ.ਓ ਥਾਣਾ ਸਿਟੀ ਬਟਾਲਾ ਵੱਲੋ ਕਾਰਵਾਈ ਕਰਦੇ ਹੋਏ ਦੌਰਾਨੇ ਗਸ਼ਤ ਐਸ.ਆਈ ਪਲਵਿੰਦਰ ਸਿੰਘ ਥਾਣਾ ਸਿਟੀ ਬਟਾਲਾ ਵੱਲੋ ਸਮੇਤ ਪੁਲਿਸ ਪਾਰਟੀ ਦੋਸ਼ੀ ਰੋਹਿਤ ਕੁਮਾਰ ਪੁੱਤਰ ਸੁਖਵਿੰਦਰ ਵਾਸੀ ਮਲਾਵੇ ਦੀ ਕੋਠੀ ਬਟਾਲਾ ਨੂੰ ਕਾਬੂ ਕਰਕੇ ਉਸ ਪਾਸੋ 105 ਨਸ਼ੀਲੀਆ ਗੋਲੀਆ ਸਮੇਤ 1200/- ਰੁਪਏ ਡਰੱਗ ਮੰਨੀ ਬ੍ਰਾਮਦ ਕਰਕੇ ਮੁਕੱਦਮਾ ਨੰਬਰ 113 ਮਿਤੀ 17-06-2025 ਜੁਰਮ 22/271-61-85 ਐਨ.ਡੀ.ਪੀ.ਐਸ/ ਐਕਟ ਤਹਿਤ ਥਾਣਾ ਸਿਟੀ ਬਟਾਲਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਐਸ.ਆਈ ਸੁਖਜਿੰਦਰ ਸਿੰਘ, ਐਸ.ਐਚ.ਓ ਥਾਣਾ ਸਿਟੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਆਪਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਬਟਾਲਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਤਿ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨਾਂ ਵਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ਹੈ ਉਸਦੇ ਨਾਲ-ਨਾਲ ਬਟਾਲਾ ਪੁਲਿਸ ਵਲੋਂ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਉਨਾਂ ਨੂੰ ਨਸ਼ਾ ਛਡਾਓ ਕੇਂਦਰਾਂ ਵਿਚ ਭੇਜਿਆ ਗਿਆ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।