Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਸ਼ਾ ਵੇਚਣ ਵਾਲੇ ਦੋ ਸਮੱਗਲਰ 195 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ ਕੀਤੇ ਕਾਬੂ

ਨਸ਼ਾ ਵੇਚਣ ਵਾਲੇ ਦੋ ਸਮੱਗਲਰ 195 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ ਕੀਤੇ ਕਾਬੂ

ਫਗਵਾੜਾ 23 ਸਤੰਬਰ (ਲਾਲੀ)

-ਐਸ.ਐਸ.ਪੀ ਵਤਸਲਾ ਗੁਪਤਾ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾੜੇ ਅਨਸਰਾਂ ਅਤੇ ਨਸ਼ੇ ਖਿਲਾਫ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਦੀ ਟੀਮ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਐੱਸ. ਆਈ. ਬਿਸਮਨ ਸਿੰਘ ਸਾਹੀ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਦੀ ਯੋਗ ਅਗਵਾਈ ਹੇਠ ਏ.ਐਸ.ਆਈ. ਪ੍ਰਗਟ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਸਰਾ ਮੁਖਬਰ ਖਾਸ ਦੀ ਇਤਲਾਹ ਅਤੇ ਟੈਕਨੀਨਲ ਇਨਪੁਟ ਦੇ ਆਧਾਰ ਪਰ ਦੋਸਾਝ ਗੇਟ ਪਰ ਨਾਕਾਬੰਦੀ ਦੌਰਾਨ ਦੋ ਪੈਦਲ ਆਉਂਦੇ ਨੌਜਵਾਨਾਂ ਪਵਨ ਕੁਮਾਰ ਉਰਫ ਪੰਮਾ ਪੁੱਤਰ ਬਿੱਲਾ ਕਲਿਆਣ ਵਾਸੀ ਛੱਜ ਕਲੋਨੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਅਤੇ ਗੁਰਪਿੰਦਰ ਸਿੰਘ ਉਰਫ ਭੋਲੂ ਪੁੱਤਰ ਬਲਜਿੰਦਰ ਸਿੰਘ ਵਾਸੀ ਰਤਨਪੁਰਾ ਗਲੀ ਨੰਬਰ 03 ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 195 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ l ਜਿਹਨਾਂ ਖਿਲਾਫ ਮੁਕੱਦਮਾ ਨੰਬਰ 210 ਮਿਤੀ 20-09-2024 ਅ/ਧ 22-61-85 ਐਨ. ਡੀ. ਪੀ. ਸੀ. ਐਕਟ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ l ਜਿਹਨਾਂ ਪਾਸੋ ਮੁਕੱਦਮਾ ਸਬੰਧੀ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਚੱਲ ਰਹੀ ਹੈ l ਦੋਸ਼ੀ 02 ਦਿਨਾਂ ਪੁਲਿਸ ਰਿਮਾਂਡ ਪਰ ਹਨ ਅਤੇ ਰਿਮਾਂਡ ਦੌਰਾਨ ਇਹਨਾਂ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ l