Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲਾ ਭਗੋੜਾ ਦੋਸ਼ੀ ਗ੍ਰਿਫਤਾਰ

ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲਾ ਭਗੋੜਾ ਦੋਸ਼ੀ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

20 ਅਪ੍ਰੈਲ : ਨਸ਼ਾ ਸਪਲਾਈ ਕਰਨ ਵਾਲਾ ਭਗੋੜੇ ਦੋਸ਼ੀ ਨੂੰ ਟਾਂਡਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ।

ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਨੇ ਜਿਲੇ ਅੰਦਰ ਨਸ਼ਾ ਵੇਚਣ ਵਾਲੇ NDPS Act ਦੇ ਪੀ.ਓ ਉਪਰ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ, ਇੰਸਪੈਕਟਰ ਰਵਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਟਾਂਡਾ ਦੀ , ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਰਾਜੇਸ਼ ਕੁਮਾਰ, ਇੰਚਾਰਜ ਚੋਂਕੀ ਸਰਾਂ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 253 ਮਿਤੀ 29-11-2019 ਅ/ਧ 21/22/27/29-61-85 NDPS Act ਦੇ ਵਿੱਚ ਮਾਨਯੋਗ ਅਦਾਲਤ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਭਗੋੜਾ ਘੋਸਿਤ ਕੀਤੇ ਗਏ ਕੁਲਦੀਪ ਸਿੰਘ ਉਰਫ ਡੱਬੂ ਪੁੱਤਰ ਬਿੰਦਰ ਵਾਸੀ ਬਘਿਆੜੀ, ਥਾਣਾ ਟਾਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।