Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਨੌਜਵਾਨ ਗ੍ਰਿਫਤਾਰ

ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਨੌਜਵਾਨ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

18 ਅਪ੍ਰੈਲ : ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਨੌਜਵਾਨ ਨੂੰ 182 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਟਾਂਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮਾਂ ਦੀ ਪਛਾਣ ਮਧੂ ਉਰਫ ਕੂਬੀ ਪਤਨੀ ਗੁਰਪ੍ਰੀਤ ਸਿੰਘ ਵਾਸੀ ਚੰਡੀਗੜ੍ਹ ਕਲੋਨੀ, ਥਾਣਾ ਟਾਂਡਾ ਤੇ ਜਤਿੰਦਰ ਪੁੱਤਰ ਤਰਸੇਮ ਲਾਲ ਵਾਸੀ ਚੋਟਾਲਾ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਨੇ ਜਿਲੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ, ਰਵਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਮਨਿੰਦਰ ਕੌਰ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਵੱਲੋਂ ਨਸ਼ਾ ਸਪਲਾਈ ਕਰਨ ਵਾਲੀ ਮਧੂ ਉਰਫ ਕੂਬੀ ਪਤਨੀ ਗੁਰਪ੍ਰੀਤ ਸਿੰਘ ਵਾਸੀ ਚੰਡੀਗੜ੍ਹ ਕਲੋਨੀ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਤੇ ਏ.ਐਸ.ਆਈ ਰਾਜੇਸ਼ ਕੁਮਾਰ, ਇੰਚਾਰਜ ਚੋਂਕੀ ਸਰਾਂ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਵੱਲੋਂ ਜਤਿੰਦਰ ਪੁੱਤਰ ਤਰਸੇਮ ਲਾਲ ਵਾਸੀ ਚੋਟਾਲਾ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 62 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ। ਜਿਹਨਾਂ ਖਿਲਾਫ NDPS Act ਤਹਿਤ ਵੱਖ ਵੱਖ ਮੁਕੱਦਮੇ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਣੀ ਹੈ ਕਿ ਉਹਨਾਂ ਨੇ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕੇ ਲਿਆਂਦਾ ਹੈ ਤੇ ਉਹਨਾਂ ਨਾਲ ਨਸ਼ੇ ਦੇ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਏ.ਐਸ.ਆਈ ਪਰਮਜੀਤ ਸਿੰਘ ਵੱਲੋਂ ਸੋਰਸ ਲਗਾ ਕੇ ਮੁਕੱਦਮਾ ਨੰਬਰ 125 ਮਿਤੀ 08-06-2019 ਅ/ਧ 323,324,354- ਏ,34 IPC, ਥਾਣਾ ਟਾਂਡਾ ਵਿੱਚ ਪੀ.ਓ ਘੋਸਿਤ ਕੀਤੇ ਗੁਰਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਤਲਵੰਡੀ ਡੱਡੀਆਂ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀਆਨ ਖਿਲਾਫ ਦਰਜ ਮੁਕੱਦਮਿਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

error: copy content is like crime its probhihated