Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ‘ਚ ਨਸ਼ੇੜੀਆਂ ਅਤੇ ਨਸ਼ਾ ਵੇਚਣ ਵਾਲਿਆਂ ਦੀ ਭਰਮਾਰ,ਪਿੰਡ ਵਾਸੀਆਂ ਨੇ ਦਫਤਰ ਸੀਨੀਅਰ ਪੁਲਿਸ ਕਪਤਾਨ ਸਾਹਮਣੇ ਜਤਾਇਆ ਰੋਸ

ਪਿੰਡ ‘ਚ ਨਸ਼ੇੜੀਆਂ ਅਤੇ ਨਸ਼ਾ ਵੇਚਣ ਵਾਲਿਆਂ ਦੀ ਭਰਮਾਰ,ਪਿੰਡ ਵਾਸੀਆਂ ਨੇ ਦਫਤਰ ਸੀਨੀਅਰ ਪੁਲਿਸ ਕਪਤਾਨ ਸਾਹਮਣੇ ਜਤਾਇਆ ਰੋਸ

ਬਟਾਲਾ 31 ਜੁਲਾਈ (ਸ਼ਰਮਾ )

: ਬਟਾਲਾ ਦੇ ਨਜ਼ਦੀਕ ਪਿੰਡ ਬਸੰਤਕੋਟ ਦੇ ਵਸਨੀਕਾਂ ਨੇ ਜਿੱਥੇ ਬੁੱਧਵਾਰ ਨੂੰ ਐੱਸਐੱਸਪੀ ਬਟਾਲਾ ਨੂੰ ਮਿਲ ਕੇ ਨਸ਼ਿਆਂ ਦੀ ਰੋਕਥਾਮ ਲਈ ਬੇਨਤੀ ਕੀਤੀ, ਉੱਥੇ ਹੀ ਉਕਤ ਔਰਤਾਂ ਨੇ ਅੱਗੇ ਆ ਕੇ ਪੁਲਸ ਨੂੰ ਬੇਨਤੀ ਕੀਤੀ ਕਿ ਪਿੰਡ ਵਿੱਚ ਨਸ਼ੇੜੀਆਂ ਅਤੇ ਵੇਚਣ ਵਾਲਿਆਂ ਦੀ ਭਰਮਾਰ ਹੈ, ਜਿਸ ਕਾਰਨ ਕੋਈ ਵੀ ਧੀ- ਜਾਂ ਨੂੰਹ ਬਾਹਰ ਜਾਣ ਤੋਂ ਡਰਦੀ ਹੈ, ਜਦੋਂਕਿ ਇਸ ਸਮੱਸਿਆ ਬਾਰੇ ਸੁਣ ਕੇ ਐਸਐਸਪੀ ਬਟਾਲਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਖ਼ਿਲਾਫ਼ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬੁੱਧਵਾਰ ਨੂੰ ਐਸਪੀ ਹੈੱਡਕੁਆਰਟਰ ਦੇ ਬਾਹਰ ਬਸੰਤ ਕੋਰਟ ਤੋਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸਨ। ਐਸ.ਪੀ ਨੂੰ ਮਿਲਣ ਤੋਂ ਬਾਅਦ ਔਰਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਬਸੰਤਕੋਟ ਵਿੱਚ ਪਿਛਲੇ ਕਾਫੀ ਸਮੇਂ ਤੋਂ ਨਸਾਂ ਦਾ ਬੋਲਬਾਲਾ ਹੈ। ਹਰ ਪਾਸੇ ਨਸ਼ੇੜੀਆਂ ਅਤੇ ਵੇਚਣ ਵਾਲਿਆਂ ਦੀ ਭਰਮਾਰ ਹੈ, ਜਿਸ ਕਾਰਨ ਹਰ ਸਮੇਂ ਕੋਈ ਨਾ ਕੋਈ ਵਾਰਦਾਤ ਜਾਂ ਲੜਾਈ-ਝਗੜਾ ਹੁੰਦਾ ਰਹਿੰਦਾ ਹੈ ਨਸ਼ੇ ਕਰਨ ਵਾਲਿਆਂ ਦੀ ਭਰਮਾਰ ਕਾਰਣ ਪਿੰਡ ਦੀਆਂ ਨੂੰਹਾਂ , ਧੀਆਂ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ ਕਿਉਂਕਿ ਨਸ਼ੇੜੀਆਂ ਦੀ ਭਰਮਾਰ ਹੋਣ ਕਾਰਨ ਬੇਟੀਆਂ ਆਪਣੇ ਘਰਾਂ ਦੇ ਅੰਦਰ ਹੀ ਪੜ੍ਹਾਈ ਕਰਦੀਆਂ ਹਨ ਡਰ ਕਾਰਨ ਬਾਹਰ. ਨਹੀਂ ਨਿਕਲਦੀਆਂ ਹਨ।ਔਰਤਾਂ ਨੇ ਦੱਸਿਆ ਕਿ ਅੱਜ ਪਿੰਡ ਵਾਸੀਆਂ ਨੇ ਐਸਐਸਪੀ ਨੂੰ ਮਿਲ ਕੇ ਸਾਰੀ ਸਮੱਸਿਆ ਤੋਂ ਜਾਣੂ ਕਰਵਾਉਣ ਦਾ ਫੈਸਲਾ ਕੀਤਾ ਸੀ ਅਤੇ ਇਸੇ ਤਰ੍ਹਾਂ ਅੱਜ ਪੁਲੀਸ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਾਇਆ ਗਿਆ ਹੈ ਅਤੇ ਪੁਲੀਸ ਨੂੰ ਤੁਰੰਤ ਪਿੰਡ ਨੂੰ ਨਸ਼ਾ ਮੁਕਤ ਕਰਨ ਦੀ ਅਪੀਲ ਕੀਤੀ ਗਈ ਅਤੇ ਨੂੰਹਾਂ ਬੇਟੀਆਂ ਦੀ ਸੁਰੱਖਿਆ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਐਸਐਸਪੀ ਅਸ਼ਵਨੀ ਕੋਟਿਆਲ ਨੇ ਉਨ੍ਹਾਂ ਦੀ ਗੱਲਬਾਤ ਬੜੇ ਸਹਿਜ ਨਾਲ ਸੁਣੀ ਅਤੇ ਜਲਦੀ ਹੀ ਕਾਰਵਾਈ ਕਰਕੇ ਮਾਹੌਲ ਨੂੰ ਠੀਕ ਕਰਨ ਦਾ ਭਰੋਸਾ ਦਿੱਤਾ।