Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ हरियाणा के मुख्यमंत्री नायब सिंह सैनी ने पंजाब में कानून-व्यवस्था, नशे और विकास के मुद्दे पर आप सरका... ਜਨਗਣਨਾ-2027: ਨਗਰ ਨਿਗਮ ਖੇਤਰ ਦੇ ਵਸਨੀਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕਣਗੇ ਆਨਲਾਈਨ ਸਵੈ-ਗਣਨਾ : ਪ੍ਰੀਤਇੰਦਰ... ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਦਾ ਆਗਾਜ਼ ਕੱਲ੍ਹ, ਤਿਆਰੀਆਂ ਮੁਕੰਮਲ : ਆਰ ਐਸ ਅਭੀ,ਅਸ਼ੋਕ ਕੁਮਾਰ* ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੀ.ਸੀ.ਐਸ.ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਸੰਭਾਲਿਆ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰ... ਪੁਲਿਸ ਵਲੋਂ ਅਪਰਾਧਿਕ ਗਿਰੋਹ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਵੋਟਰ ਸੂਚੀ ਦੀ ਕਰਵਾਈ ਮੁੱਢਲੀ ਪ੍ਰਕਾਸ਼ਨਾ, ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 14 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਯੂਥ ਵੈਲਫੇਅਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ ਹੁਸ਼ਿਆਰਪੁਰ, ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿੱਚ ਸ. ਭੁਪਿੰਦਰ ਸਿੰਘ (ਵਿਦਿਆਰਥੀ ਬੀ.ਬੀ.ਏ., ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਹੁਸ਼ਿਆਰਪੁਰ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਆਪਣੇ ਸੰਬੋਧਨ ਦੌਰਾਨ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਜੇਕਰ ਨੌਜਵਾਨ ਵਰਗ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਸਿਰਫ਼ ਉਸ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਇਸ ਦੀ ਲਪੇਟ ਵਿੱਚ ਆ ਜਾਂਦਾ ਹੈ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਖੇਡਾਂ, ਸਿੱਖਿਆ, ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਕਾਲਜ ਅਧਿਆਪਕ ਸੁਖਵਿੰਦਰ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਪੀ.ਪੀ.ਟੀ. ਦੁਆਰਾ ਨਸ਼ਿਆਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਮੁੱਖ ਬੁਲਾਰੇ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਬੇਹੱਦ ਮਹੱਤਵਪੂਰਨ ਦੱਸਿਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।