Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

:  ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ PPS, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਬਲਵਿੰਦਰ ਸਿੰਘ ਜੋੜਾ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ।ਜਦੋਂ ਏ ਐਸ ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਦਸੂਹਾ ਤੋ ਪਿੰਡ ਸਫਦਰਪੁਰ ਪੁੱਲੀ ਨਜਦੀਕ ਪੁੱਜੀ ਤਾਂ ਸਾਹਮਣੇ ਤੋ ਇਕ ਮੋਨਾ ਨੌਜਵਾਨ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਪਿਛੇ ਨੂੰ ਮੁੜ ਪਿਆ ਤੇ ਜਿਸਨੇ ਆਪਣੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫੇ ਨੂੰ ਸੜਕ ਕਿਨਾਰੇ ਸੁੱਟ ਦਿੱਤਾ।ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਕਰਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪੱਤੀ ਮਹੇਸ਼ਰਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ । ਜਿਸਦੀ ਤਲਾਸ਼ੀ ਕਰਨ ਤੇ ਉਸ ਵਲੋਂ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 75 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਤੇ ਮੁੱਕਦਮਾ ਨੰਬਰ 35 ਮਿਤੀ 09-03-25 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਫਾਰਵਾਡ ਅਤੇ ਬੈਕਵਾਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ।