Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ )

: ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ,ਖੋਹਾਂ,ਠੱਗਿਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ(ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆ ਹਦਾਇਤਾਂ ਮੁਤਾਬਿਕ ਐਸ.ਆਈ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਬੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਗੜਦੀਵਾਲਾ ਤੋਂ ਸਰਹਾਲਾ ਰੋਡ ਪੁੱਜੀ ਤਾਂ ਸੜਕ ਦੇ ਖੱਬੇ ਪਾਸੇ ਝਾੜੀਆਂ ਲਾਗੇ ਇੱਕ ਨੌਜਵਾਨ ਵਿਅਕਤੀ ਖੜ੍ਹਾ ਦਿਖਾਈ ਦਿੱਤਾ। ਜਿਸਨੇ ਆਪਣੇ ਖੱਬੇ ਹੱਥ ਵਿੱਚ ਇੱਕ ਵਜਨਦਾਰ ਮੋਮੀ ਲਿਫਾਫਾ ਰੰਗ ਚਿੱਟਾ ਫੜਿਆ ਹੋਇਆ ਸੀ। ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਵਜਨਦਾਰ ਮੋਮੀ ਲਿਫਾਫਾ ਰੰਗ ਚਿੱਟਾ ਨੂੰ ਜ਼ਮੀਨ ਪਰ ਸੁੱਟ ਦਿੱਤਾ ਤੇ ਮੌਕਾ ਤੋਂ ਖਿਸਕਣ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਜਗਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਚੋਹਕਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਵੱਲੋ ਸੁੱਟੇ ਵਜਨਦਾਰ ਮੋਮੀ ਲਿਫਾਫਾ ਰੰਗ ਚਿੱਟਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 110 ਨਸ਼ੀਲੀਆਂ ਖੁੱਲੀਆਂ ਗੋਲੀਆਂ ਰੰਗ ਸੰਤਰੀ ਬਿਨ੍ਹਾ ਮਾਰਕਾ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 83 ਮਿਤੀ 13.08.2025 ਅ:4 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।