ਦਸੂਹਾ 10 ਮਈ (ਚੌਧਰੀ)
: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ਤਹਿਤ ਏ. ਐਸ. ਆਈ ਸਰਬਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਚੇਪੀ ਅਜੈ ਪੁੱਤਰ ਰਾਜਾ ਰਾਮ ਵਾਸੀ ਧਰਮਪੁਰਾ ਮੁਹੱਲਾ ਨੇੜੇ ਟੈਲੀਫੋਨ ਐਕਸਚੇਂਜ ਦਸੂਹਾ ਥਾਣਾ ਦਸੂਹਾ ਨੂੰ ਸਮੇਤ 35 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 78 ਮਿਤੀ 9-05-2025 ਅ/ਧ 22-61-85 NDPS ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਂਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।