ਦਸੂਹਾ 2 ਜੁਲਾਈ (ਚੌਧਰੀ)
: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ.ਪੀ.ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ ਸਰਬਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਗਗਨ ਪੁੱਤਰ ਸੰਤੋਖ ਸਿੰਘ ਵਾਸੀ ਵਾਰਡ ਨੰ 5 ਕਸਬਾ ਮੁੱਹਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 63 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 127 ਮਿਤੀ 01-07-2025 ਅ/ਧ 22-61-85 NDPS ਐਕਟ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।