Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ)

: ਇਲਾਕਾ ਥਾਣਾ ਵਿਚ ਵੱਧ ਰਹੀਆ ਲੇਟਾ,ਖੋਹਾਂ, ਠੱਗੀਆਂ, ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਬਾਜਵਾ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਪਰਵਿੰਦਰ ਸਿੰਘ ਧੂਤ ਮੁੱਖ ਅਫਸਰ ਥਾਣਾ ਗੜਦੀਵਾਲਾ ਦੇ ਇਲਾਕਾ ਵਿਚ ਚਲ ਰਹੀ ਦੀ ਨਿਗਰਾਨੀ ਹੇਠ ਸ਼ਪੈਸਲ ਟੀਮਾਂ ਗਠਿਤ ਕਰਕੇ ਏ.ਐਸ.ਆਈ ਦਰਸ਼ਨ ਸਿੰਘ ਥਾਣਾ ਗੜਦੀਵਾਲਾ ਦੀ ਅਗਵਾਈ ਹੇਠ ਮੁੱਕਦਮਾ ਨੰਬਰ 84 ਮਿਤੀ 16.08.2025 ਅ/ ਧ 22-61-85 ਐਨ ਡੀ ਪੀ ਐਸ ਐਕਟ ਵਿਚ ਲੋੜੀਂਦੇ ਦੋਸ਼ੀ ਮਨਦੀਪ ਸਿੰਘ ਉਰਫ ਦੀਪਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਕੰਢਾਲੀਆਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਏ.ਐਸ.ਆਈ ਬਲਵੀਰ ਸਿੰਘ ਥਾਣਾ ਗੜਦੀਵਾਲਾ ਦੀ ਅਗਵਾਈ ਹੇਠ ਮੁਕੱਦਮਾ ਨੰਬਰ 85 ਮਿਤੀ 16.08.2025 ਅ : ਧ 22-61-85ਐਨ ਡੀ ਪੀ ਐਸ ਐਕਟ ਵਿਚ ਲੋੜੀਂਦੇ ਦੋਸ਼ੀ ਵਿਕਾਸ ਡਡਵਾਲ ਉਰਫ ਬਿੱਕੂ ਪੁੱਤਰ ਸ਼੍ਰੀਚੰਦਰ ਵਾਸੀ ਪਿੰਡ ਫਤਿਹਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜੋ ਦੇਸ਼ੀਆਨ ਉਕਤਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

ਗ੍ਰਿਫਤਾਰ ਦੋਸ਼ੀ

1. ਮਨਦੀਪ ਸਿੰਘ ਉਰਫ ਦੀਪਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਕੰਢਾਲੀਆਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ (ਗ੍ਰਿਫ 16.08.2025)

ਬਰਾਮਦਗੀ : 11 ਨਸ਼ੀਲੇ ਟੀਕੇ

2. ਵਿਕਾਸ ਡਡਵਾਲ ਉਰਫ ਬੀਕੂ ਪੁੱਤਰ ਸ੍ਰੀਚੰਦਰ ਵਾਸੀ ਪਿੰਡ ਫਤਿਹਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ (ਗ੍ਰਿਫ 16.08.2025)

ਬਰਾਮਦਗੀ : 113 ਨਸ਼ੀਲੀਆਂ ਗੋਲੀਆਂ ਰੰਗ ਸੰਤਰੀ