Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨੀਪੀਐਸ ਮੁਲਾਜ਼ਮ*

*ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨੀਪੀਐਸ ਮੁਲਾਜ਼ਮ*

ਗੜ੍ਹਦੀਵਾਲਾ 26 ਮਈ (ਪ੍ਰਦੀਪ ਕੁਮਾਰ ) 

*28 ਤਰੀਕ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ : ਪ੍ਰਿੰਸ ਪਲਿਆਲ*

*4 ਜੁਲਾਈ ਨੂੰ ਜ਼ਿਲ੍ਹਾ ਮੋਗਾ ਵਿੱਚ ਹੋਵੇਗੀ ਕਨਵੈਨਸ਼ਨ ਅਤੇ 23 ਅਗਸਤ ਨੂੰ ਮੁਖਮੰਤਰੀ ਦੇ ਪਿੰਡ ਸਤੋਜ(ਸੰਗਰੂਰ) ਵਿੱਚ ਕੀਤੀ ਜਾਏਗੀ ਮਹਾਂਰੈਲੀ*

: ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ,ਸੀਪੀਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂ ਪ੍ਰਿੰਸ ਪਲਿਆਲ ਗੜਦੀਵਾਲਾ, ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਸਚਿਨ ਕੁਮਾਰ, ਗੁਰਪ੍ਰੀਤ ਸਿੰਘ, ਰਮਨਦੀਪ ਸ਼ਰਮਾ,ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੰਚ ਨੇ ਫੈਸਲਾ ਕੀਤਾ ਹੈ ਕਿ 28 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਮੱਝ ਦੇ ਬੈਨਰ ਅੱਗੇ ਵੀਨ ਵਜਾਉਣਗੇ ਕਿਉਂਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ। ਉਹਨਾਂ ਕਿਹਾ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਹਨਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖਮੰਤਰੀ ਇਸ ਕਨਵੈਨਸ਼ਨ ਵਿੱਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਰੈਲੀ ਕੀਤੀ ਜਾਵੇਗੀ ਜਿਸ ਸਬੰਧੀ ਕਰਮਚਾਰੀਆਂ ਨੇ ਆਪਣੀਆਂ ਬਲਾਕ ਪੱਧਰੀ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ।ਇਸ ਮੌਕੇ ਤੇ ਆਗੂ ਮਲਕੀਤ ਸਿੰਘ, ਚਰਨਜੀਤ ਸਿੰਘ, ਅਨਿਲ ਕੁਮਾਰ, ਲਖਬੀਰ ਸਿੰਘ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਦੀਪਕ ਕੁਮਾਰ, ਮਨੋਜ ਕੁਮਾਰ ਸ਼ਰਮਾ, ਬਹਾਦਰ ਸਿੰਘ ਗੁਰਪ੍ਰੀਤ ਸਿੰਘ, ਸਰਤਾਜ ਸਿੰਘ, ਨਵਤੇਜ ਸਿੰਘ, ਸੰਜੀਵ ਸਿੰਘ, ਸੁਖਵਿੰਦਰ ਸਿੰਘ, ਡਾ ਹਰਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਜਗਮੋਹਣ ਸਿੰਘ, ਮਹਿੰਦਰ ਸਿੰਘ, ਮਨਮੋਹਨ ਸਿੰਘ ਆਦਿ ਹਾਜ਼ਰ ਸਨ