Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡੀਐੱਸਪੀ ਹਰਿਕ੍ਰਿਸ਼ਨ ਸਿੰਘ ਨੇ ਚਾਰਜ ਸੰਭਾਲਿਆ

ਡੀਐੱਸਪੀ ਹਰਿਕ੍ਰਿਸ਼ਨ ਸਿੰਘ ਨੇ ਚਾਰਜ ਸੰਭਾਲਿਆ

ਡੀਐੱਸਪੀ ਹਰਿਕ੍ਰਿਸ਼ਨ ਸਿੰਘ ਨੇ ਚਾਰਜ ਸੰਭਾਲਿਆ

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ : ਡੀ ਐੱਸ ਪੀ ਹਰੀਕ੍ਰਿਸ਼ਨ ਸਿੰਘ

ਬਟਾਲਾ 12 ਜੁਲਾਈ (ਅਵਿਨਾਸ਼ ਸ਼ਰਮਾ) :- ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਕਾਨੂੰਨ ਨਾਲ ਖਿਲਵਾੜ ਕਰਨ ਦੀ ਆਗਿਆ ਨਹੀ ਹੋਵੇਗੀ ਤੇ ਜੇਕਰ ਕੋਈ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਦੀਆਂ ਦੇ ਨਵ ਨਿਯੁਕਤ ਡੀ ਐੱਸ ਪੀ ਸਰਦਾਰ ਹਰਿਕ੍ਰਿਸ਼ਨ ਸਿੰਘ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਚਾਰਜ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਡੀ.ਐਸ.ਪੀ. ਹਰਿਕ੍ਰਿਸ਼ਨ ਸਿੰਘ ਇਸ ਤੋ ਪਹਿਲਾ ਬਾਬਾ ਬਕਾਲਾ ਸਾਹਿਬ ਵਿਖੇ ਆਪਣੀਆਂ ਬਹੁਮੁੱਲੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਇਤਿਹਾਸਕ ਤੇ ਪਵਿੱਤਰ ਧਰਤੀ ਤੇ ਹੋਈ ਹੈ ਇਸ ਲਈ ਉਹ ਇਸ ਇਲਾਕੇ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਜ਼ਿੰਮੇਵਾਰੀ ਪੁਰੀ ਇਮਾਨਦਾਰੀ ਨਾਲ ਨਿਭਾਉਣਗੇ ।

ਡੀਐੱਸਪੀ ਹਰਕ੍ਰਿਸ਼ਨ ਸਿੰਘ ਨੇ ਅੱਗੇ ਦੱਸਿਆ ਕਿ ਇਲਾਕੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ‘ਚ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਦੀਆ ਹਿਦਾਾਇਤਾ ਦੀ ਇਨ ਬਿਨ ਪਾਲਨਾ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਇਲਾਕੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ‘ਚ ਬਰਕਰਾਰ ਰੱਖਣਾ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੋਵੇਗੀ, ਨਸ਼ਾ ਤਸਕਰਾ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਮਾੜੀਆਂ ਆਦਤਾਂ ਛੱਡ ਕੇ ਮੁੱਖ ਧਾਰਾ ‘ਚ ਸ਼ਾਮਿਲ ਹੋ ਜਾਣ ਨਹੀ ਤਾਂ ਸਰਕਾਰ ਦੀਆ ਹਿਦਾਇਤਾਂ ਤੇ ਕਿਸੇ ਅਜਿਹੇ ਮਾੜੇ ਅਨਸਰ ਨੂੰ ਬਖਸ਼ਿਆਂ ਨਹੀ ਜਾਵੇਗਾ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇ। ਉਨ੍ਹਾਂ ਕਿਹਾ ਕਿ ਮੋਜੂਦਾ ਸਮੇ ਪੰਜਾਬ ਸਰਕਾਰ ਦੀਆਂ ਹਿਦਾਇਤਾ ਦੀ ਪਾਲਨਾ ਕਰਿਦਆ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਮੋਟਰਸਾਇਕਲਾਂ ਦੇ ਪਟਾਕੇ ਅਤੇ ਟਰੈਫਿਕ ਸਮੱਸਿਆਵਾਂ ਪੈਦਾ ਕਰਨ ਵਾਲਿਆਂ ਦੇ ਜਿਥੇ ਚਲਾਨ ਕੱਟੇ ਜਾਣਗੇ ਉਥੇ ਹੀ ਲੜਕੀਆਂ ਦੀ ਸੁਰੱਖਿਆ ਲਈ ਸਾਰੀਆਂ ਜਨਤਕ ਥਾਂਵਾਂ ‘ਤੇ ਪੂਰੀ ਮੁਸ਼ਤੈਦੀ ਨਾਲ ਨਜ਼ਰ ਰੱਖੀ ਜਾਵੇਗੀ।
ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਪ੍ਕਾਰ ਦਾ ਕੋਈ ਸ਼ਿਕਾਇਤ ਜਾਂ ਕੰਮ ਹੋਵੇ ਤਾਂ ਉਹ ਮੈਨੂੰ ਬਿਨਾਂ ਝਿਜੱਕ ਕਿਸੇ ਵੀ ਸਮੇਂ ਸਿਧੇ ਆ ਕੇ ਮਿਲ ਸਕਦੇ ਹਨ ਤੇ ਅਪਣੀ ਸਮੱਸਿਆ ਦੱਸ ਸਕਦੇ ਹਨ।