Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿੱਖਿਆ ਮੰਤਰੀ ਦੀ ਰਿਹਾਇਸ਼ ਤੇ ਧਰਨੇ ਤੇ ਬੈਠੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋ ਜਾਰੀ ਨੋਟਿਸ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿਖੇਧੀ

ਸਿੱਖਿਆ ਮੰਤਰੀ ਦੀ ਰਿਹਾਇਸ਼ ਤੇ ਧਰਨੇ ਤੇ ਬੈਠੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋ ਜਾਰੀ ਨੋਟਿਸ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿਖੇਧੀ

ਸਿੱਖਿਆ ਮੰਤਰੀ ਦੀ ਰਿਹਾਇਸ਼ ਤੇ ਧਰਨੇ ਤੇ ਬੈਠੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋ ਜਾਰੀ ਨੋਟਿਸ ਦੀ ਡੀ ਟੀ ਐੱਫ ਵੱਲੋ ਸਖ਼ਤ ਨਿਖੇਧੀ 

ਗੁਰਦਾਸਪੁਰ 5 ਅਪ੍ਰੈਲ ( ਅਸ਼ਵਨੀ ) : ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਈ ਟੀ ਟੀ ਅਧਿਆਪਕਾਂ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਉਹ ਅਧਿਆਪਕ ਸਾਮਲ ਹਨ ਜਿੰਨਾਂ ਦੀ ਡੇਢ ਸਾਲ ਪਹਿਲਾਂ ਬਦਲੀ ਹੋ ਚੁੱਕੀ ਹੈ ਪਰ ਅਜੇ ਤੱਕ ਉਹ ਹਕੀਕੀ ਤੌਰ ਤੇ ਲਾਗੂ ਨਹੀਂ ਹੋਈ। 100 ਤੋ 150 ਕਿਲੋਮੀਟਰ ਤੱਕ ਘਰਾਂ ਤੋ ਦੂਰ ਡਿਊਟੀ ਕਰ ਰਹੇ ਅਧਿਆਪਕਾਂ ਨਾਲ ਸਰਕਾਰ ਬਣਨ ਤੋ ਪਹਿਲਾਂ ਆਪ ਆਗੂਆਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਤੇਇਹ ਬਦਲੀਆਂ ਲਾਗੂ ਕੀਤੀਆਂ ਜਾਣਗੀਆ। ਪਰ ਹੁਣ ਸਰਕਾਰ ਗੱਲਬਾਤ ਕਰਨ ਦੀ ਬਜਾਏ ਅਧਿਆਪਕਾਂ ਨੂੰ ਡੀ ਪੀ ਆਈ (ਐ)ਰਾਹੀਂ ਨੋਟਿਸ ਜਾਰੀ ਕੀਤਾ ਜਾਣਾ ਗੈਰਲੋਕਤੰਤਰੀ ਹੈ।ਸਰਕਾਰ ਉਸਾਰੂ ਗਲਬਾਤ ਕਰਨ ਦੀ ਥਾਂ ਗੈਰ ਜਮਹੂਰੀ ਢੰਗ ਤਰੀਕੇ ਵਰਤ ਕੇ ਅਧਿਆਪਕਾਂ ਦੇ ਮਸਲਿਆਂ ਤੋ ਆਨਾ-ਕਾਨੀ ਕਰ ਰਹੀ ਹੈ।ਇਸ ਸਬੰਧ ਵਿੱਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਗੁਰਦਾਸਪੁਰ ਦੇ ਜਿਲਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਗੁਰਦਿਆਲ ਚੰਦ, ਉਪਕਾਰ ਸਿੰਘ ਵਡਾਲਾਬਾਂਗਰ, ਬਲਵਿੰਦਰ ਕੌਰ, ਸੁਖਜਿੰਦਰ ਸਿੰਘ, ਡਾ ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੀਤੇ ਵਾਅਦੇ ਅਨੁਸਾਰ ਅਧਿਆਪਕ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮੰਗਾਂ ਨੂੰ ਹੱਲ ਕਰਨਾ ਚਾਹੀਦਾ ਹੈ।ਇਸ ਮੌਕੇ ਮਨੋਹਰ ਲਾਲ, ਵਰਗਿਸ਼ ਸਲਾਮਤ, ਸਤਨਾਮ ਸਿੰਘ, ਸਤਬੀਰ ਭੰਡਾਲ, ਜਾਮੀਤਰਾਜ,ਕੁਲਰਾਜ ਸਿੰਘ, ਹਰਦੀਪਰਾਜ ਅਦਿ ਹਾਜਰ ਸਨ।