Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਮਾਨ ਦੇ ਯੋਗ ਯਤਨਾਂ ਸਦਕਾ ਪੰਜਾਬ ਯੂਨੀਵਰਸਿਟੀ….

ਮੁੱਖ ਮੰਤਰੀ ਭਗਵੰਤ ਮਾਨ ਦੇ ਯੋਗ ਯਤਨਾਂ ਸਦਕਾ ਪੰਜਾਬ ਯੂਨੀਵਰਸਿਟੀ….

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )

ਮੁੱਖ ਮੰਤਰੀ ਭਗਵੰਤ ਮਾਨ ਦੇ ਯੋਗ ਯਤਨਾਂ ਸਦਕਾ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਤੇ ਲੱਗੀ ਰੋਕ: ਸਤਨਾਮ ਜਲਾਲਪੁਰ

5 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਮਿਲੀ, ਜਦੋਂ ਰਾਜ ਸਭਾ ’ਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉੱਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਪੰਜਾਬ ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ, ਪੰਜਾਬ ਸਤਨਾਮ ਜਲਾਲਪੁਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉੱਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਦੀ ਮਾਨ ਸਰਕਾਰ ਪੰਜਾਬ ਦੇ ਹਿਤਾਂ ਨੂੰ ਧਿਆਨ ਵਿੱਚ ਰੱਖ ਰਹੀ ਹੈ ਅਤੇ ਯੋਗ ਫੈਸਲੇ ਲੈ ਰਹੀ ਹੈ। ਪੰਜਾਬ ਦੇ ਹਰ ਜਿਲੇ ਵਿੱਚ ਜਿਲਾ ਦਫਤਰ ਖੋਲਿਆ ਜਾ ਰਿਹਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਦੇ ਨਾਲ ਨਾਲ ਬਾਕੀ ਲੋਕ ਵੀ ਉਥੇ ਜਾਕੇ ਆਪਣੇ ਕੰਮ ਕਰਵਾਉਣ ਲਈ ਮਦਦ ਲੈ ਸਕਣ,ਜੋ ਕਿ ਇਕ ਸ਼ਲਾਘਾਯੋਗ ਕਦਮ ਹੈ।