Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੁਵਿਧਾ ਕੈਂਪਾਂ ਦੌਰਾਨ 82 ਲੋਕਾਂ ਨੇ ਬੁਢਾਪਾ ਅਤੇ ਹੋਰ ਪੈਨਸ਼ਨ…

ਸੁਵਿਧਾ ਕੈਂਪਾਂ ਦੌਰਾਨ 82 ਲੋਕਾਂ ਨੇ ਬੁਢਾਪਾ ਅਤੇ ਹੋਰ ਪੈਨਸ਼ਨ…

ਹੁਸ਼ਿਆਰਪੁਰ / ਮੁਕੇਰੀਆਂ (ਚੌਧਰੀ) 

ਸੁਵਿਧਾ ਕੈਂਪਾਂ ਦੌਰਾਨ 82 ਲੋਕਾਂ ਨੇ ਬੁਢਾਪਾ ਅਤੇ ਹੋਰ ਪੈਨਸ਼ਨ ਸਬੰਧੀ ਭਰੇ ਫਾਰਮ

15 ਸਤੰਬਰ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਟਾਂਡਾ ਰਾਮ ਸਹਾਏ, ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣ ਤੇ ਬਲਾਕ ਤਲਵਾੜਾ ਦੇ ਪਿੰਡ ਦਾਤਾਰਪੁਰ ਵਿਖੇ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪ ਵਿਚ 82 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਤੇ ਦਿਵਿਆਂਗ ਵਿਕਅਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।