Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਿਲ੍ਹੇ ’ਚ ਲਗਾਏ ਗਏ ਸੁਵਿਧਾ ਕੈਂਪਾਂ ਦੌਰਾਨ 293…..

ਜਿਲ੍ਹੇ ’ਚ ਲਗਾਏ ਗਏ ਸੁਵਿਧਾ ਕੈਂਪਾਂ ਦੌਰਾਨ 293…..

ਹੁਸ਼ਿਆਰਪੁਰ(ਬਿਊਰੋ) 

ਜਿਲ੍ਹੇ ’ਚ ਲਗਾਏ ਗਏ ਸੁਵਿਧਾ ਕੈਂਪਾਂ ਦੌਰਾਨ 293 ਲੋਕਾਂ ਦੇ ਪੈਨਸ਼ਨਾਂ ਸਬੰਧੀ ਭਰੇ ਗਏ ਫਾਰਮ

 1 ਸਤੰਬਰ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧੀ ਬਲਾਕ ਮਾਹਿਲਪੁਰ ਦੇ ਬੀ.ਡੀ.ਪੀ.ਓ. ਦਫ਼ਤਰ, ਬਲਾਕ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ, ਬਲਾਕ ਭੂੰਗਾ ਦੇ ਪਿੰਡ ਜਨੌੜੀ ਤੇ ਬਲਾਕ ਦਸੂਹਾ ਦੇ ਪਿੰਡ ਬੇਰਛਾ ਵਿਚ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪਾਂ ਵਿਚ 293 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਬਲਾਕ ਮਾਹਿਲਪੁਰ ਵਿਚ ਲਗਾਏ ਗਏ ਕੈਂਪ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੌੜੀ ਦੀ ਧਰਮਪਤਨੀ ਸ਼੍ਰੀਮਤੀ ਨੀਲਮ ਰੌੜੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।