Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

12 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ 24 ਅਕਤੂਬਰ 2023 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੱਤਰ ਰਾਹੀਂ ਬੇਨਤੀ ਕੀਤੀ ਗਈ ਹੈ ਕਿ 24 ਅਕਤੂਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਣਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਸ਼ਹਿਰ ਵਿਚ ਮਨਾਏ ਜਾਣ ਵਾਲੇ ਦੁਸਹਿਰੇ ਵਿਚ ਜਨਤਾ ਦਾ ਕਾਫ਼ੀ ਇਕੱਠ ਹੁੰਦਾ ਹੈ। ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਜ਼ਿਲਿ੍ਹਆਂ ਦੇ ਬਹੁਤ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪ੍ਰਾਈਵੇਟ ਸੰਸਥਾਵਾਂ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਜਾਣ।