Prime Punjab Times

Latest news
*300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ*  ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ  *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ* ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ

Home

ADVERTISEMENT
You are currently viewing ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਸਮੱਗਰ ਸਿੱਖਿਆ ਦਫ਼ਤਰੀ ਕਾਮਿਆਂ ਨੇ ਕੰਮ ਠੱਪ ਕਰਕੇ ਦਿੱਤਾ ਧਰਨਾ

ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਸਮੱਗਰ ਸਿੱਖਿਆ ਦਫ਼ਤਰੀ ਕਾਮਿਆਂ ਨੇ ਕੰਮ ਠੱਪ ਕਰਕੇ ਦਿੱਤਾ ਧਰਨਾ

ਨਵਾਂਸ਼ਹਿਰ,04 ਦਸੰਬਰ(PPT NEWS )

ਕੱਲ 5 ਦਸੰਬਰ ਨੂੰ ਡੀ.ਜੀ.ਐਸ ਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ ਐਲਾਨ”

– ਨਿਆਂ ਲਈ ਕਲਮ ਵੀ ਚੁੱਪ ਹੋ ਸਕਦੀ ਹੈ ਦਾ ਨਾਅਰਾ ਦੇ ਕੇ ਸਿੱਖਿਆ ਵਿਭਾਗ ਦੇ ਸਮੱਗਰ ਸਿੱਖਿਆ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮ ਠੱਪ ਕਰ ਦਿੱਤਾ। ਮੁਲਾਜ਼ਮ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ। ਜਗਦੀਸ਼ ਰਾਏ ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਸਿਖਰ ਤੇ ਪੁੱਜ ਗਿਆ ਹੈ। ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵੱਲੋਂ ਦਫਤਰੀ ਕਾਮਿਆ ਨੂੰ ਰੈਗੂਲਰ ਤਨਖਾਹ ਅਨਾਮਲੀ ਅਤੇ ਮਿਡ ਡੇ ਮੀਲ ਮੁਲਾਜ਼ਮਾਂ ਦੀ ਤਨਖਾਹ ਵਾਧੇ ਤੇ ਪਿਛਲੇ ਇਕ ਸਾਲ ਤੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਪਰ ਉਥੇ ਹੀ ਆਪਣੇ ਕੁਝ ਚਹੇਤਿਆ ਨੂੰ ਗੱਫੇ ਦੇਣ ਦੀ ਸੂਚਨਾ ਮਿਲਦੇ ਹੀ ਦਫਤਰੀ ਮੁਲਾਜ਼ਮਾਂ ਦਾ ਰੋਹ ਵੱਧ ਗਿਆ ਅੱਜ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਵਿਖੇ ਇਕੱਠ ਕਰਕੇ ਸਰਕਾਰ ਅਤੇ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਕੱਲ 5 ਦਸਸੰਬਰ ਨੂੰ ਸਮੂਹ ਮੁਲਾਜ਼ਮ ਡੀ.ਜੀ.ਐਸ ਈ ਦਫਤਰ ਦਾ ਘਿਰਾੳ ਕਰਨ ਦੇ ਨਾਲ ਨਾਲ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਜਾ ਫਿਰ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵੱਲ ਕੂਚ ਕਰਨਗੇ।
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ। ਬੀਤੀ 28 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਸੀ। ਰੋਸ ਪ੍ਰਦਰਸ਼ਨ ਦੋਰਾਨ ਮੋਹਾਲੀ ਪ੍ਰਸਾਸ਼ਨ ਵੱਲੋਂ ਮੋਕੇ ਤੇ ਕੈਬਿਨਟ ਮੰਤਰੀ ਅਤੇ ਪਾਰਟੀ ਪ੍ਰਧਾਨ ਅਮਨ ਆਰੋੜਾ ਨਾਲ ਪਰਟੀ ਦੇ ਦਫਤਰ ਸੈਕਟਰ 39 ਵਿਖੇ ਮੀਟਿੰਗ ਕਰਵਾਈ ਸੀ ਜਿਸ ਦੋਰਾਨ ਕੈਬਿਨਟ ਮੰਤਰੀ ਵੱਲੋਂ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਗੱਲ ਕਰਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਮੋਕੇ ਤੇ 2 ਦਸੰਬਰ ਨੂੰ ਸਕੱਤਰ ਸਕੂਲ ਸਕੱਤਰ ਸਕੂਲ ਸਿੱਖਿਆ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਸੀ ਪ੍ਰਤੂ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟੰਗ ਕਰਨ ਤੋਂ ਮਨ੍ਹਾਂ ਕਰ ਦਿੱਤਾ ਗਿਆ।
ਸਰਵ ਸਿੱਖਿਆ ਅਭਿਆਨ ਅਤੇ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣਘੇਰੀਆ ਵਿਚ ਪਾਇਆ ਹੋਇਆ ਹੈ।
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ। ਬੀਤੀ 6 ਨਵੰਬਰ ਨੂੰ ਹੋਈ ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆ ਨੂੰ ਲਿਖਤੀ ਆਦੇਸ਼ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਸਰਕਾਰ ਵੱਲੋਂ 7 ਨਵੰਬਰ ਨੂੰ ਦਫਤਰੀ ਕਰਮਚਾਰੀਆ ਨੂੰ ਸਾਲ 2018 ਦੋਰਾਨ 8886 ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਦੇ ਲਿਖਤੀ ਆਦੇਸ਼ ਜ਼ਾਰੀ ਕੀਤੇ ਗਏ।
ਆਗੁਆ ਨੇ ਕਿਹਾ ਕਿ ਹੁਣ ਮੁਲਾਜ਼ਮ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ ਜੇਕਰ ਸਘੰਰਸ਼ ਦੋਰਾਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਉਸਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਰੀਤੂ ਭਨੋਟ, ਰਜਿੰਦਰ ਸ਼ਰਮਾ, ਰਜਨੀ, ਰਣਜੀਤ ਸਿੰਘ, ਚੇਤਨ ਕੁਮਾਰ, ਬਲਜਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਕੈਪਸ਼ਨ-ਸਮੱਗਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀ ਹੱਥਾਂ ਵਿੱਚ ਤਖਤੀਆਂ ਫੜ੍ਹਕੇ ਰੋਸ ਪ੍ਰਦਰਸ਼ਨ ਕਰਦੇ ਹੋਏ।

error: copy content is like crime its probhihated