ਗੜ੍ਹਦੀਵਾਲਾ 6 ਦਸੰਬਰ (PPT NEWS)
: ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਅੱਜ ਹੁਸ਼ਿਆਰਪੁਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਅਤੇ ਗੋਰਮੈਂਟ ਟੀਚਰ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਤੇ ਸੀਨੀਅਰ ਆਗੂ ਪ੍ਰਿੰਸ ਗੜਦੀਵਾਲਾ, ਦਵਿੰਦਰ ਹੁਸ਼ਿਆਰਪੁਰ ਆਦਿ ਨੇ ਕਿਹਾ ਨੇ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਸ਼ੁੱਕਰਵਾਰ ਨੂੰ ਭਲ੍ਹਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਪਿੰਡ ਗੰਭੀਰਪੁਰ (ਰੂਪਨਗਰ) ਦਾ ਘਿਰਾਓ ਕੀਤਾ ਜਾਵੇਗਾ ।
ਇਸ ਮੌਕੇ ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਅਧਿਆਪਕਾਂ ਦੀਆਂ ਅਹਿਮ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੇ, ਜਿਸ ਕਾਰਨ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਲਗਭਗ 2 ਸਾਲਾਂ ਤੋਂ ਲਟਕਦੀ ਅਹਿਮ ਮੰਗ, ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀ ਪ੍ਰਮੋਸ਼ਨ ਕਰਨਾ,ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆਉਣਾ, ਸਿੰਗਲ ਟੀਚਰ ਪ੍ਰਾਈਮਰੀ ਸਕੂਲ ਵਿੱਚ 2 ਆਧਿਆਪਕ ਦੇਣਾ,ਬਦਲੀਆਂ ਦੀ ਆਨਲਾਈਨ ਪ੍ਰੀਕਿਰਿਆ ਦੀਆਂ ਕਮੀਆਂ ਨੂੰ ਦੂਰ ਕਰਨਾ, ਬੇਲੋੜੇ ਪ੍ਰੋਜੈਕਟ ਬੰਦ ਕਰਕੇ ਪੇਪਰਾਂ ਦਾ ਪੈਟਰਨ ਸਤੰਬਰ, ਦਸੰਬਰ ਅਤੇ ਮਾਰਚ ਦੇ ਆਧਾਰ ਤੇ ਕੀਤਾ ਜਾਵੇ, ਮਿਡਲ ਸਕੂਲਾਂ ਨੂੰ ਮਰਜ ਨਾ ਕੀਤਾ ਜਾਵੇ,ਨਵੇਂ ਪ੍ਰਮੋਟ ਹੋਏ ਵੱਖ – ਵੱਖ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਨੇੜੇ ਦਿੱਤੇ ਜਾਣ , ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਕੱਟੇ ਭੱਤਿਆਂ ਨੂੰ ਬਹਾਲ ਕਰਨਾ,4-9-14 ਨੂੰ ਮੁੜ ਬਹਾਲ ਕਰਨਾ ਅਤੇ ਅਧਿਆਪਕ ਵਰਗ ਤੋਂ ਗੈਰ ਵਿਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ ਆਦਿ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਗਵਿੰਦਰ ਸਿੰਘ ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ ,ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਸਰਤਾਜ ਸਿੰਘ ,ਨਵਤੇਜ ਸਿੰਘ, ਗੁਰਪ੍ਰੀਤ ਸਿੰਘ ,ਦੀਪਕ ,ਸਰਬਜੀਤ ਸਿੰਘ ,ਸੰਜੀਵ ਕੁਮਾਰ , ਅਮਨਦੀਪ ਸਿੰਘ ,ਮਨੋਜ ਕੁਮਾਰ ਸ਼ਰਮਾ ,ਆਦਿ ਸਾਥੀ ਹਾਜਿਰ ਸਨ ।