Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੇ ਵਿਰੋਧ ‘ਚ ਅਰਥੀ ਫੂਕ ਕੇ ਕੀਤੀ ਜਿੱਤ ਰੈਲੀ

ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੇ ਵਿਰੋਧ ‘ਚ ਅਰਥੀ ਫੂਕ ਕੇ ਕੀਤੀ ਜਿੱਤ ਰੈਲੀ

ਫ਼ਗਵਾੜਾ  (ਲਾਲੀ ਦਾਦਰ)

*ਹੈਂਕੜਬਾਜ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਮੁਲਾਜ਼ਮ ਕਰਨਗੇ ਵੱਡੇ ਪ੍ਦਰਸ਼ਨ – ਕਰਨੈਲ ਫਿਲੌਰ

 26 ਮਈ : ਸ਼ਹੀਦ ਭਗਤ ਸਿੰਘ ਦਾ ਨਾਂ ਵਰਤ ਕੇ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਖਾਸ ਕਰਕੇ ਸਿੱਖਿਆ ਮੰਤਰੀ ਵਲੋਂ ਹੈਂਕੜਬਾਜੀ ਭਰਿਆ ਵਤੀਰਾ ਵਰਤਣਾ ਸ਼ੁਰੂ ਕਰ ਦਿੱਤਾ ਗਿਆ ਹੈ,ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਗਏ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਦੀਆਂ ਆਗੂਆਂ ਅਤੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਅਤੇ ਪੰਜਾਬ-ਯੂ.ਟੀ.ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਕਨਵੀਨਰ ਅਤੇ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ,ਜੀ.ਟੀ.ਯੂ.ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਆਦਿ ਆਗੂਆਂ ਨਾਲ ਬਦਸਲੂਕੀ ਕਰਕੇ ਉਹਨਾਂ ਦੀ ਗ੍ਰਿਫਤਾਰੀ ਦੇ ਹੁਕਮ ਇਸ ਸਿੱਖਿਆ ਮੰਤਰੀ ਵਲੋਂ ਦਿੱਤੇ ਗਏ ਹਨ।ਜਿਸ ਕਰਕੇ ਸਾਥੀ ਸਤੀਸ਼ ਰਾਣਾ ਨੂੰ ਸੈਕਟਰ 03 ਚੰਡੀਗੜ੍ਹ ਦੇ ਥਾਣੇ ਵਿੱਚ ਬੰਦ ਕੀਤਾ ਗਿਆ ਅਤੇ ਬਾਕੀ ਆਗੂਆਂ ਨੂੰ ਪੰਜਾਬ ਭਵਨ ਵਿੱਚ ਹੀ ਨਜ਼ਰ ਬੰਦ ਕੀਤਾ ਗਿਆ।ਜਿਸ ਦਾ ਸੋਸ਼ਲ ਮੀਡੀਆ ਤੇ ਪੰਜਾਬ ਭਰ ਵਿੱਚ ਬਹੁਤ ਹੀ ਤਿੱਖਾ ਵਿਰੋਧ ਹੋਇਆ ਅਤੇ ਸ਼ਾਮ ਕਾਫੀ ਦੇਰ ਤੱਕ ਸੈਕਟਰ 03 ਚੰਡੀਗੜ੍ਹ ਦੇ ਥਾਣੇ ਵਿਖੇ ਵੀ ਵਿਰੋਧ ਪ੍ਰਦਰਸ਼ਨ ਚੱਲਣ ਦੇ ਦਬਾਅ ਅਧੀਨ ਸਾਥੀ ਰਾਣਾ ਨੂੰ ਅਤੇ ਦੂਜੇ ਸਾਥੀਆਂ ਨੂੰ ਰਿਹਾ ਕੀਤਾ ਗਿਆ। ਇਸ ਸਾਰੇ ਘਟਨਾਕ੍ਰਮ ਦਾ ਸਖ਼ਤ ਨੋਟਿਸ ਲੈਂਦੇ ਹੋਏ ਪ.ਸ.ਸ.ਫ.ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਮਿਤੀ 25 ਮਈ ਨੂੰ ਪੂਰੇ ਪੰਜਾਬ ਵਿੱਚ ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੇ ਵਿਰੁੱਧ ਅਰਥੀਆਂ ਫੂਕ ਕੇ ਜਿੱਤ ਰੈਲੀਆਂ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ ਪ.ਸ.ਸ.ਫ. ਫਿਲੌਰ ਵਲੋਂ ਫਿਲੌਰ ਵਿਖੇ ਸਤਵਿੰਦਰ ਸਿੰਘ ਅਤੇ ਹਰਕੰਵਲ ਸਿੰਘ ਤੇ ਕਮਲਜੀਤ ਕੌਰ, ਅਮਰਜੀਤ ਕੌਰ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਜਿੱਤ ਰੈਲੀ ਕੀਤੀ ਗਈ।ਇਸ ਜਿੱਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ,ਪ.ਸ.ਸ.ਫ. ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ, ਪ.ਸ.ਸ.ਫ.ਦੇ ਸੂਬਾਈ ਆਗੂ ਸੁਰਿੰਦਰ ਪੁਆਰੀ, ਜਸਪਾਲ ਸੰਧੂ ਆਦਿ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੀ ਤਿੱਖੀ ਅਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਤੋਂ ਮੰਗ ਕੀਤੀ ਕਿ ਆਪਣੇ ਹੈਂਕੜਬਾਜ਼ ਮੰਤਰੀਆਂ,ਖਾਸ ਤੌਰ ਤੇ ਹਰਜੋਤ ਸਿੰਘ ਬੈਂਸ ਨੂੰ ਨੱਥ ਪਾਉਣ ਅਤੇ ਉਹਨਾਂ ਨੂੰ ਜਥੇਬੰਦੀਆਂ ਦੇ ਆਗੂਆਂ ਨਾਲ ਸਲੀਕੇਬੱਧ ਢੰਗ ਨਾਲ ਗੱਲਬਾਤ ਕਰਕੇ ਮਸਲੇ ਨਿਪਟਾਉਣ ਦੀ ਸਹੀ ਸਹੀ ਟ੍ਰੇਨਿੰਗ ਦਿਵਾਉਣ ਤਾਂ ਜੋ ਭਵਿੱਖ ਵਿੱਚ ਇਹੋ ਜਿਹੇ ਹਾਲਾਤ ਪੈਦਾ ਹੋਣ,ਜਿਸ ਨਾਲ ਪੰਜਾਬ ਸਰਕਾਰ ਦਾ ਅਕਸ ਆਮ ਲੋਕਾਂ ਵਿੱਚ ਖ਼ਰਾਬ ਹੋਵੇ। ਆਗੂਆਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ,ਖਾਸ ਤੌਰ ਤੇ ਹਰਜੋਤ ਸਿੰਘ ਬੈਂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਸ ਵੀ ਮੰਤਰੀ ਨੇ ਵੀ ਮੁਲਾਜ਼ਮਾਂ ਨਾਲ ਪੰਗਾ ਪਾਇਆ ਹੈ,ਉਹ ਦੋਬਾਰਾ ਵਿਧਾਨ ਸਭਾ ਵਿੱਚ ਨਹੀਂ ਪਹੁੰਚ ਸਕਿਆ।ਜਿਸ ਦੀ ਤਾਜ਼ੀ ਤਾਜ਼ੀ ਮਿਸਾਲ ਤਤਕਾਲੀ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਆਪ ਦੇ ਸਾਹਮਣੇ ਹੀ ਹੈ। ਆਗੂਆਂ ਨੇ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਕਰਨ ਨਾਲ ਮੁਲਾਜ਼ਮਾਂ ਅਤੇ ਲੋਕਾਂ ਦੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦੇ ਮੁੱਖ ਮੰਤਰੀ ਸਾਹਿਬ ਨੂੰ ਸਿੱਖਿਆ ਮੰਤਰੀ ਦੇ ਅਜਿਹੇ ਵਤੀਰੇ ਨੂੰ ਰੋਕਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮ ਵਰਗ ਵਲੋਂ ਸਿੱਖਿਆ ਮੰਤਰੀ ਦੇ ਵਿਰੁੱਧ ਕੀਤਾ ਜਾਣ ਵਾਲਾ ਸੰਘਰਸ਼ ਸਰਕਾਰ ਲਈ ਖਤਰਾ ਨਾ ਬਣ ਜਾਵੇ। ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਪਹੁੰਚ ਕੇ ਉਹਨਾਂ ਦੀਆਂ ਮੰਗਾਂ ਦਾ ਸਮਰਥਨ ਵੀ ਕਰਦੇ ਸਨ ਅਤੇ ਸਰਕਾਰ ਆਉਣ ਤੇ ਇਹਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਵਾਅਦੇ ਵੀ ਕਰਦੇ ਸਨ। ਪੰਜਾਬ ਦੇ ਲੋਕਾਂ ਵਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪ੍ਰੰਤੂ ਸੱਤਾ ਵਿੱਚ ਆਉਂਦਿਆਂ ਹੀ ਸਮੂਹ ਵਾਅਦਿਆਂ ਨੂੰ ਭੁੱਲ ਕੇ ਹਿਟਲਰਸ਼ਾਹੀ ਨੀਤੀਆਂ ਲਾਗੂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸਮੂਹ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਵੀ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਜਲਦੀ ਤੋਂ ਜਲਦੀ ਸੁਖਾਵੇਂ ਮਾਹੌਲ ਵਿੱਚ ਗੰਭੀਰਤਾ ਨਾਲ ਗੱਲ ਬਾਤ ਕਰਕੇ ਚਿਰਾਂ ਤੋਂ ਲਟਕ ਰਹੀਆਂ ਸਮੂਹ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁਲਦੀਪ ਵਾਲੀਆ, ਕੁਲਦੀਪ ਕੌੜਾ, ਅੰਗਰੇਜ਼ ਸਿੰਘ, ਮੰਗਤ ਰਾਮ ਸਮਰਾ, ਸੁਖਵਿੰਦਰ ਰਾਮ, ਕੁਲਵੰਤ ਰੁੜਕਾ, ਸੰਦੀਪ ਰੱਜੋਵਾਲ, ਸਰਬਜੀਤ ਢੇਸੀ, ਕਮਲ ਸ਼ਰਮਾ, ਰਾਜ ਕੁਮਾਰ, ਕਮਲਜੀਤ ਕੌਰ, ਅਮਰਜੀਤ ਕੌਰ ਜਸਵੀਰ ਕੌਰ, ਰਾਣੋ, ਕਮਲਜੀਤ ਕੌਰ, ਰਾਜਵਿੰਦਰ ਕੌਰ, ਬਲਵੀਰ ਗੁਰਾਇਆ, ਅਸ਼ੋਕ ਕੁਮਾਰ, ਬਲਵੀਰ ਕੁਮਾਰ, ਹਰਮੇਸ਼ ਰਾਹੀ, ਸ਼ੀਤਲ ਬੰਗਾ, ਗੁਰਚਰਨ ਸਿੰਘ, ਬਖਸ਼ੀ ਰਾਮ, ਬੂਟਾ ਰਾਮ , ਸਰਬਜੀਤ ਢੋਂਸੀ, ਸੁਨੀਲ ਕੁਮਾਰ, ਮਨਦੀਪ ਸਿੰਘ, ਰੋਹਿਤ ਕੁਮਾਰ, ਸਿਮਰਜੀਤ ਸਿੰਘ, ਜਸਵੀਰ ਸਿੰਘ, ਮੁਕੇਸ਼ ਕੁਮਾਰ, ਹਰਭਜਨ ਸਿੰਘ, ਕੁਲਵੀਰ ਛੋਕਰਾਂ, ਸੁਕੇਸ਼, ਮੁਨੀਸ਼ ਕੁਮਾਰ, ਲਲਿਤਾ ਰਾਣੀ, ਊਸ਼ਾ ਰਾਣੀ, ਤਾਰਾ ਸਿੰਘ ਬੀਕਾ, ਸੱਤਪਾਲ ਮਹਿੰਮੀ, ਲਲਿਤ, ਸ਼ਿਵ ਦਾਸ, ਸ਼ਿਵ ਕੁਮਾਰ, ਦਲਵੀਰ ਰਾਮ, ਜਗਸੀਰ ਸਿੰਘ, ਕਰਨਦੀਪ ਸਿੰਘ, ਗੌਤਮ ਸ਼ਰਮਾ, ਬਲਵਿੰਦਰ ਸਿੰਘ, ਬਲਵੀਰ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ, ਨਰਿੰਦਰ ਕੌਰ, ਬਲਜਿੰਦਰ ਕੌਰ, ਕੁਲਦੀਪ ਕੌਰ, ਗੁਰਦੇਵ ਕੌਰ, ਜਗਦਰਸ਼ਨ ਕੌਰ, ਸੁਨੀਤਾ ਰਾਣੀ, ਪਰਮਜੀਤ ਕੌਰ, ਕਮਲੇਸ਼ ਰਾਣੀ ਅਤੇ ਕਮਲਾ ਦੇਵੀ ਆਦਿ ਹਾਜਰ ਸਨ।

error: copy content is like crime its probhihated