Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing *ਸਿੱਖਿਆ ਮੰਤਰੀ ਨੂੰ 27 ਨੂੰ ਦਿੱਤਾ ਜਾਵੇਗਾ ਮੰਗ ਪੱਤਰ – ਪ੍ਰਿੰਸ ਗੜ੍ਹਦੀਵਾਲਾ*

*ਸਿੱਖਿਆ ਮੰਤਰੀ ਨੂੰ 27 ਨੂੰ ਦਿੱਤਾ ਜਾਵੇਗਾ ਮੰਗ ਪੱਤਰ – ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 

25 ਅਗਸਤ : ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਐਸ.ਓ.ਪੀ. ਜਾਰੀ ਕਰਵਾਉਣ ਦੇ ਲਈ ਸੈਂਕੜੇ ਐਨ.ਪੀ.ਐਸ. ਮੁਲਾਜ਼ਮ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਦੇਣਗੇ। ਉਹਨਾਂ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਐਲਾਨ ਕਰ ਦਿੱਤਾ ਹੈ, ਪਰ ਉਸ ਤੋਂ ਬਾਅਦ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਐਸ.ਓ.ਪੀ. (ਸਟੈਂਡਰਡ ਓਪਰੇਟਿੰਗ ਪਰਸੀਜ਼ਰ )ਜਾਰੀ ਨਹੀਂ ਕੀਤੀ ਗਈ, ਜਿਸ ਦੇ ਕਾਰਨ ਪੰਜਾਬ ਦੇ ਲੱਖਾ ਐਨ.ਪੀ.ਐਸ. ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੋਸ ਦਾ ਸਾਹਮਣਾ ਸਰਕਾਰ ਨੂੰ ਪੰਚਾਇਤੀ ਤੇ ਲੋਕ ਸਭਾ ਚੋਣਾਂ ਦੇ ਸਮੇਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪੈਨਸ਼ਨ ਬਹਾਲੀ ਸਬੰਧੀ ਬਣਾਈ ਸਬ ਕਮੇਟੀ ਦੇ ਮੈਂਬਰ ਹਨ, ਇਸ ਲਈ 27 ਅਗਸਤ ਨੂੰ ਕਈ ਜ਼ਿਲ੍ਹਿਆਂ ਦੇ ਸਾਥੀ ਵੱਡੇ ਇਕੱਠ ਦੇ ਵਿਚ ਬੈਂਸ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਨੂੰ ਯਾਦ ਕਰਵਾਉਂਦੇ ਹੋਏ ਜਲਦੀ ਐਸ.ਓ.ਪੀ. ਜਾਰੀ ਕਰਨ ਲਈ ਕਹਿਣਗੇ |

error: copy content is like crime its probhihated