Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਈਦੁਓਲ ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਓਤਸ਼ਾਹ ਨਾਲ ਮਨਾਇਆ ਗਿਆ

ਈਦੁਓਲ ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਓਤਸ਼ਾਹ ਨਾਲ ਮਨਾਇਆ ਗਿਆ

ਕਾਦੀਆਂ / ਬਟਾਲਾ 11 ਅਪ੍ਰੈਲ (ਅਵਿਨਾਸ਼ ਸ਼ਰਮਾ )

:- ਅੱਜ ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਈਦੁਲ ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਕਾਦੀਆਂ ਦੀ ਮਸਜਿਦ ਅਕਸਾ ਵਿਖੇ ਨਮਾਜ਼ੇ ਈਦ ਅਦਾ ਕੀਤੀ ਗਈ ਅੱਜ ਈਦ ਮੌਕੇ ਈਦ ਦਾ ਖੁਤਬਾ ਮੌਲਾਨਾ ਮਖਦੂਮ ਸ਼ਰੀਫ ਐਡੀਸ਼ਨਲ ਮੁੱਖ ਸਕੱਤਰ ਜਮਾਤ ਅਹਿਮਦੀਆ ਭਾਰਤ ਨੇ ਦਿੰਦਿਆਂ ਕਿਹਾ ਕਿ ਰਮਜ਼ਾਨ ਦੇ ਤੀਸ ਰੋਜ਼ੇ ਰੱਖਣ ਤੋਂ ਬਾਅਦ ਇਹ ਈਦ ਮਨਾਈ ਜਾਂਦੀ ਹੈ। ਮਨੁੱਖ ਨੂੰ ਆਪਣੇ ਅੰਦਰ ਹਮਦਰਦੀ ਪੈਦਾ ਕਰਨ ਦੀ ਲੋੜ ਹੈ, ਇਹੀ ਸੰਦੇਸ਼ ਰਮਜ਼ਾਨ ਅਤੇ ਈਦ ਦਿੰਦੇ ਹਨ।

ਰਮਜ਼ਾਨ ਦੇ ਮਹੀਨੇ ਦੇ ਅੰਤ ਵਿੱਚ, ਈਦ ਦੇ ਦਿਨ, ਸ਼ੁਕਰਗੁਜ਼ਾਰੀ ਦੇ ਚਿੰਨ੍ਹ ਵਜੋਂ, ਦੋ ਰਕਤ ਨਮਾਜ਼ ਅਦਾ ਕੀਤੀ ਜਾਂਦੀ ਹੈ ਅਤੇ ਖੁਤਬਾ ਈਦ ਦਿੱਤਾ ਜਾਂਦਾ ਹੈ ਜੋ ਨਮਾਜ਼ ਦਾ ਇੱਕ ਹਿੱਸਾ ਹੈ, ਜਿਸ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਮੌਲਾਨਾ ਮਖਦੂਮ ਸ਼ਰੀਫ ਨੇ ਸਥਾਨਕ ਮਸਜਿਦ ਅਕਸਾ ਵਿੱਚ ਈਦ ਦੀ ਨਮਾਜ਼ ਅਦਾ ਕੀਤੀ। ਇਸ ਤੋਂ ਬਾਅਦ ਈਦ ਦੇ ਮਕਸਦ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸਲਾਮੀ ਸਿੱਖਿਆਵਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਅੱਲ੍ਹਾ ਦੇ ਹੱਕਾਂ ਦੀ ਪੂਰਤੀ ਦੇ ਨਾਲ-ਨਾਲ ਆਪਣੇ ਬੰਦਿਆਂ ਦੇ ਹੱਕਾਂ ਨੂੰ ਪੂਰਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਰਮਜ਼ਾਨ ਵਿੱਚ ਗਰੀਬਾਂ ਨਾਲ ਹਮਦਰਦੀ ਅਤੇ ਗਰੀਬਾਂ ਦੀ ਮਦਦ ਕਰਨੀ ਜ਼ਰੂਰੀ ਹੈ। ਨਮਾਜ਼ ਅਦਾ ਕਰਨ ਤੋਂ ਪਹਿਲਾਂ ਦਾਨ ਦੇਣਾ ਵੀ ਲਾਜ਼ਮੀ ਹੈ ਤਾਂ ਜੋ ਗਰੀਬ ਵੀ ਈਦ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਸਕਣ। ਇੱਕ ਮੁਸਲਮਾਨ ਗਰੀਬਾਂ ਨੂੰ ਆਪਣੀ ਖੁਸ਼ੀ ਵਿੱਚ ਸ਼ਾਮਲ ਕਰਕੇ ਹੀ ਅਸਲੀ ਈਦ ਮਨਾ ਸਕਦਾ ਹੈ। ਜਮਾਤ ਅਹਿਮਦੀਆ ਦੇ ਸੰਸਥਾਪਕ ਹਜ਼ਰਤ ਮਿਰਜ਼ਾ ਗ਼ੁਲਾਮ ਅਹਿਮਦ ਸਾਹਿਬ ਅਨੁਸਾਰ ਮਨੁੱਖਤਾ ਨਾਲ ਹਮਦਰਦੀ ਕਰਨਾ ਇੱਕ ਮਹਾਨ ਇਬਾਦਤ ਹੈ ਅਤੇ ਇਹ ਅੱਲਾਹ ਦੀ ਖ਼ੁਸ਼ੀ ਪ੍ਰਾਪਤ ਕਰਨ ਦਾ ਇੱਕ ਉੱਤਮ ਸਾਧਨ ਹੈ। ਅੱਜ ਇਸ ਮੌਕੇ ਜਿੱਥੇ ਨਮਾਜ਼ੇ ਈਦ ਅਦਾ ਕੀਤੀ ਗਈ ਅਤੇ ਲੋਕਾਂ ਨੇ ਏਇਕ ਦੂਸਰੇ ਨੂੰ ਗਲੇ ਮਿਲ ਕਿ ਈਦ ਦੀ ਮੁਬਾਰਕਬਾਦ ਦਿਤੀ, ਉੱਥੇ ਵਿਸ਼ਵ ਸ਼ਾਂਤੀ ਲਈ ਅਤੇ ਇਨਸਾਨੀਅਤ ਦੀ ਭਲਾਈ ਲਈ ਸਮੂਹਿਕ ਤੌਰ ਤੇ ਦੁਆ ਵੀ ਕੀਤੀ ਗਈ, ਤਾਂ ਜੋ ਦੁਨੀਆ ਵਿੱਚ ਅਮਨ ਸ਼ਾਂਤੀ ਸਥਾਪਿਤ ਹੋਵੇ ਅਤੇ ਸਾਡਾ ਪਿਆਰਾ ਦੇਸ਼ ਭਾਰਤ ਅਮਨ ਦਾ ਗਹਿਵਾਰਾ ਬਣ ਜਾਵੇ।